ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਕਿਸਾਨਾਂ ਦੇ ਹਿੱਤ 'ਚ ਵੱਡਾ ਫ਼ੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਅੱਜ ਹੋਣਗੇ ਵੱਡੇ ਐਲਾਨ! ਆਜ਼ਾਦੀ ਦਿਹਾੜੇ ਤੋਂ ਠੀਕ ਪਹਿਲਾਂ CM ਮਾਨ ਨੇ...
ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ 'ਤੇ ਲੈਂਡ ਪੂਲਿੰਗ ਪਾਲਿਸੀ ਨੂੰ ਰਸਮੀਂ ਤੌਰ 'ਤੇ ਵਾਪਸ ਲੈ ਲਿਆ ਹੈ ਅਤੇ ਅੱਜ ਕੈਬਨਿਟ ਮੀਟਿੰਗ ਦੌਰਾਨ ਲੈਂਡ ਪੂਲਿੰਗ ਪਾਲਿਸੀ ਨੂੰ ਡੀਨੋਟੀਫਾਈ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਹੁਣ ਲੈਂਡ ਪੂਲਿੰਗ ਪਾਲਿਸੀ ਨੂੰ ਅਧਿਕਾਰਤ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਲਈ ਬੁਰੀ ਖ਼ਬਰ! ਜਾਰੀ ਹੋਏ ਸਖ਼ਤ ਹੁਕਮ, ਹੁਣ ਦੁੱਗਣਾ ਦੇਣਾ ਪਵੇਗਾ...
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਇਸ ਨੀਤੀ ਨੂੰ ਰੱਦ ਕਰਨ ਦਾ ਐਲਾਨ ਬੀਤੇ ਦਿਨੀਂ ਕੀਤਾ ਸੀ। ਇਹ ਵੀ ਦੱਸ ਦੇਈਏ ਕਿ ਲੈਂਡ ਪੂਲਿੰਗ ਪਾਲਿਸੀ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਕਿਸਾਨਾਂ ਦੀ ਮੰਗ 'ਤੇ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈ ਲਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ
NEXT STORY