ਸੰਗਰੂਰ ( ਵਿਜੇ ਕੁਮਾਰ ਸਿੰਗਲਾ)-‘ਆਪ’ ਪਾਰਟੀ ਆਪਣੇ ਰਾਜਸੀ ਵਿਰੋਧੀਆਂ ਨੂੰ ਦਬਾਉਣ ਲਈ ਪੰਜਾਬ ਪੁਲਸ ਦਾ ਗ਼ੈਰ ਸਿਧਾਂਤਿਕ ਤੌਰ ’ਤੇ ਇਸਤੇਮਾਲ ਕਰ ਰਹੀ ਹੈ।’’ ਉਕਤ ਵਿਚਾਰਾਂ ਦਾ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਗੱਲ ਦੇ ਹੱਕ ’ਚ ਹਨ ਕੀ ਚੰਗੀਆਂ ਸਿਹਤ ਸੇਵਾਵਾਂ ਅਤੇ ਚੰਗੀ ਸਿੱਖਿਆ ਲਈ ਕਿਤੋਂ ਵੀ ਵਧੀਆ ਸੁਝਾਅ ਮਿਲਦੇ ਹਨ ਤਾਂ ਉਨ੍ਹਾਂ ਨੂੰ ਲਾਗੂ ਕਰਨਾ ਚਾਹੀਦਾ ਹੈ ਪਰ ਅਜਿਹੇ ਐੱਮ. ਓ. ਯੂ. ਸਾਈਨ ਕਰ ਕੇ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਦੇ ਹੱਥਾਂ ’ਚ ਸੌਂਪਣਾ ਗਲਤ ਹੈ।
ਇਹ ਵੀ ਪੜ੍ਹੋ : ਅਮਰੀਕਾ ਨਾਲ ਦੁਸ਼ਮਣੀ ਬਰਦਾਸ਼ਤ ਨਹੀਂ ਕਰ ਸਕਦੈ ਪਾਕਿ : ਸ਼ਰੀਫ਼
ਉਨ੍ਹਾਂ ਕਿਹਾ ਕਿ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਕਿਸਾਨ ਆਏ ਦਿਨ ਖੁਦਕੁਸ਼ੀਆਂ ਕਰ ਰਹੇ ਹਨ ਪਰ ਸੂਬਾ ਸਰਕਾਰ ਬਿਲਕੁਲ ਸੁੱਤੀ ਪਈ ਹੈ।ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦਾ ਝਾੜ ਅੱਧ ਨਾਲੋਂ ਵੀ ਘੱਟ ਹੈ ਇਸ ਲਈ ਸੂਬੇ ਦੀ ਮਾਨ ਸਰਕਾਰ ਨੂੰ ਕੇਂਦਰ ਸਰਕਾਰ ਕੋਲੋਂ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰਨੀ ਚਾਹੀਦੀ ਹੈ ਅਤੇ 250 ਰੁਪਏ ਕੁਇੰਟਲ ਪੰਜਾਬ ਸਰਕਾਰ ਆਪਣੇ ਵੈੱਟ ’ਚੋਂ ਇਕੱਤਰ ਹੁੰਦੇ ਮਾਲੀਏ ’ਚੋਂ ਦੇਵੇ ਤਾਂ ਜੋ ਕਿਸਾਨਾਂ ਦੀ ਕੁਝ ਹਾਲਤ ’ਚ ਸੁਧਾਰ ਹੋ ਸਕੇ। ਇਸ ਮੌਕੇ ਐੱਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ , ਵਿਨਰਜੀਤ ਸਿੰਘ ਗੋਲਡੀ ਤੇ ਇਕਬਾਲਜੀਤ ਸਿੰਘ ਪੂਨੀਆ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 ਪੁਲਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ
5 ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੁੱਟ ਦਾ ਡਰਾਮਾ ਰਚਣ ਵਾਲਾ ਪੁਲਸ ਨੇ ਦਬੋਚਿਆ
NEXT STORY