ਚੰਡੀਗੜ੍ਹ/ਮੋਰਿੰਡਾ : ਮੋਰਿੰਡਾ ਨਗਰ ਕੌਂਸਲ ਦੇ ਜੂਨੀਅਰ ਇੰਜੀਨੀਅਰ ਨਰੇਸ਼ ਕੁਮਾਰ ਅਤੇ ਸੈਨਟਰੀ ਇੰਸਪੈਕਟਰ ਵਰਿੰਦਰ ਸਿੰਘ ਵੱਲੋਂ ਡਿਊਟੀ ਵਿਚ ਲਾਪਰਵਾਹੀ ਕਰਨ ਅਤੇ ਨਾਗਰਿਕਾਂ ਵੱਲੋਂ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਥਾਨਕ ਸਰਕਾਰ ਮੰਤਰੀ ਨੇ ਦੋਵਾਂ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਹੋਈ ਨਵੀਂ ਭਵਿੱਖਬਾਣੀ, ਇਸ ਤਾਰੀਖ਼ ਨੂੰ ਪਵੇਗਾ ਭਾਰੀ ਮੀਂਹ
ਅੱਜ ਸਵੇਰੇ ਮੰਤਰੀ ਨੇ ਵਿਧਾਇਕ ਡਾ. ਚਰਨਜੀਤ ਸਿੰਘ ਦੀ ਮੌਜੂਦਗੀ 'ਚ ਵਾਰਡ ਨੰਬਰ 5 ਅਤੇ 6, ਚੁੰਨੀ ਰੋਡ ਨੇੜੇ ਰੈਸਟ ਹਾਊਸ, ਵਾਰਡ ਨੰਬਰ 13, 14, 15, ਪੁਰਾਣਾ ਬੱਸੀ ਰੋਡ ਅਤੇ ਸ਼ਿਵ ਨੰਦਾ ਸਕੂਲ ਰੋਡ ਦਾ ਅਚਾਨਕ ਦੌਰਾ ਕੀਤਾ। ਦੌਰੇ ਦੌਰਾਨ ਇਹ ਦੇਖਣ ਵਿਚ ਆਇਆ ਕਿ ਘਰਾਂ ਦਾ ਕੂੜਾ-ਕਰਕਟ ਵੱਡੀ ਮਾਤਰਾ ਵਿਚ ਹਰ ਵਾਰਡ 'ਚ ਇਧਰ-ਉਧਰ ਖਿਲਰਿਆ ਹੋਇਆ ਹੈ ਅਤੇ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਬਿਲਕੁਲ ਅਸਫਲ ਹੈ। ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ ਦੀ ਢਿੱਲੀ ਕਾਰਗੁਜ਼ਾਰੀ ਅਤੇ ਸਫਾਈ ਪ੍ਰਣਾਲੀ ਵਿਚ ਲਾਪਰਵਾਹੀ ਨੂੰ ਧਿਆਨ ਵਿਚ ਰੱਖਦੇ ਹੋਏ, ਮੋਰਿੰਡਾ ਨਗਰ ਕੌਂਸਲ ਦੇ ਕਾਰਜਸਾਧਕ ਅਧਿਕਾਰੀ ਪਰਵਿੰਦਰ ਸਿੰਘ ਭੱਟੀ ਨੂੰ ਤੁਰੰਤ ਤਬਾਦਲਾ ਕਰਕੇ ਹੋਰ ਥਾਂ ਤਾਇਨਾਤ ਕਰਨ ਦੇ ਹੁਕਮ ਦਿੱਤੇ।
ਇਹ ਵੀ ਪੜ੍ਹੋ : ਪੰਜਾਬ ਦੇ ਦਰਿਆ "ਚ ਅਚਾਨਕ ਵਧਿਆ ਪਾਣੀ, ਕਈ ਪਿੰਡਾਂ ਦਾ ਸੰਪਰਕ ਟੁੱਟਾ, ਸਕੂਲੋਂ ਵਾਪਸ ਮੁੜੇ ਵਿਦਿਆਰਥੀ
ਇਸ ਮੌਕੇ ਵਾਰਡ ਨੰਬਰ 5 ਅਤੇ 6 ਦੇ ਨਿਵਾਸੀਆਂ ਵੱਲੋਂ ਇਲਾਕੇ ਵਿਚ ਲੰਮੇ ਸਮੇਂ ਤੋਂ ਬੰਦ ਸੀਵਰੇਜ ਦੇ ਪਾਣੀ ਦੀ ਨਿਕਾਸੀ ਪ੍ਰਣਾਲੀ ਦੀ ਸ਼ਿਕਾਇਤ ਕੀਤੀ ਗਈ, ਜੋ ਕਿ ਸੜਕਾਂ ਅਤੇ ਘਰਾਂ ਨੂੰ ਨਿਰੰਤਰ ਨੁਕਸਾਨ ਪਹੁੰਚਾ ਰਿਹਾ ਸੀ। ਕੈਬਨਿਟ ਮੰਤਰੀ ਨੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਰਾਜੀਵ ਕਪੂਰ ਨੂੰ ਇਕ ਮਹੀਨੇ ਦੇ ਅੰਦਰ ਸਾਰੇ ਰੁਕੇ ਹੋਏ ਪਾਈਪ ਲਾਈਨਾਂ ਨੂੰ ਸਾਫ ਕਰਨ ਦੇ ਆਦੇਸ਼ ਦਿੱਤੇ ਅਤੇ ਕਿਹਾ ਕਿ ਉਹ ਇਕ ਮਹੀਨੇ ਬਾਅਦ ਦੁਬਾਰਾ ਇਸ ਇਲਾਕੇ ਦਾ ਦੌਰਾ ਕਰਕੇ ਕਾਰਗੁਜ਼ਾਰੀ ਦੀ ਸਮੀਖਿਆ ਕਰਨਗੇ। ਇਸ ਮੌਕੇ ਏ.ਡੀ.ਸੀ. (ਸ਼ਹਿਰੀ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮ. ਮੋਰਿੰਡਾ ਸੁਖਪਾਲ ਸਿੰਘ, ਮੋਰਿੰਡਾ ਦੇ ਆਪ ਪਾਰਟੀ ਦੇ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ, ਨਿਰਮਲਪ੍ਰੀਤ ਮਹਿਰਵਾਨ, ਵਿਵੇਕ ਸ਼ਰਮਾ, ਮਨਜੀਤ ਕੌਰ ਅਤੇ ਜਗਦੇਵ ਸਿੰਘ ਬਿੱਟੂ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਛੁੱਟੀ ਦਾ ਐਲਾਨ, ਸਰਕਾਰ ਨੇ ਜਾਰੀ ਕੀਤੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਜੀਠੀਆ ਨੂੰ ਅਦਾਲਤ ਨੇ ਨਹੀਂ ਦਿੱਤੀ ਰਾਹਤ, ਸੁਣਵਾਈ ਇਸ ਤਾਰੀਖ਼ ਤੱਕ ਟਲੀ
NEXT STORY