ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਨੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ। ਇਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ, ਜਿਹੜੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿਚ ਅਸਮਰੱਥ ਸਨ।
ਇਹ ਖ਼ਬਰ ਵੀ ਪਰ੍ਹੋ - ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਤੜਕਸਾਰ ਵਾਪਰਿਆ ਹਾਦਸਾ, ਪੈ ਗਈਆਂ ਭਾਜੜਾਂ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ 'ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਪਿੰਡ 'ਚ ਅੱਧੀ ਰਾਤ ਨੂੰ ਮਚਿਆ ਚੀਕ-ਚਿਹਾੜਾ! ਲੋਕਾਂ ਨੇ ਘਰਾਂ 'ਚੋਂ ਭੱਜ ਕੇ ਬਚਾਈ ਜਾਨ
ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਦੋਸਤਾਂ ਨਾਲ ਨਦੀ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰੀ ਅਣਹੋਣੀ
NEXT STORY