ਚੰਡੀਗੜ੍ਹ (ਹਰੀਸ਼ਚੰਦਰ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਥੇ ਇਕ ਬਿਆਨ 'ਚ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਸੂਬੇ 'ਚ ਗਰੀਬਾਂ ਲਈ ਕੁਝ ਵੀ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਇੱਥੋਂ ਤੱਕ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਹੂਲਤਾਂ ਦੀ ਵੀ ਸੂਬਾ ਸਰਕਾਰ ਨੇ ਵੱਧ ਤੋਂ ਵੱਧ ਵਰਤੋਂ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ 1.42 ਕਰੋੜ ਤੋਂ ਵੱਧ ਲੋਕ ਪਿਛਲੇ ਕਈ ਸਾਲਾਂ ਤੋਂ ਕੇਂਦਰ ਤੋਂ ਮੁਫ਼ਤ ਅਨਾਜ ਪ੍ਰਾਪਤ ਕਰ ਰਹੇ ਹਨ ਅਤੇ ਹੁਣ ਪਤਾ ਲੱਗਾ ਹੈ ਕਿ ਜਦੋਂ ਤੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਆਈ ਹੈ, ਟੀਚੇ ਨੂੰ ਪੂਰਾ ਕਰਨ ਵਿਚ ਨਾਕਾਮਯਾਬ ਰਹੀ ਹੈ। ਇਹ ਪੰਜਾਬ ਦੇ ਗਰੀਬਾਂ ਨਾਲ ਘੋਰ ਧੋਖਾ ਹੈ। ਮੋਦੀ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਤਹਿਤ ਦੇਸ਼ ਦੀਆਂ ਸਾਰੀਆਂ ਸੂਬਾ ਸਰਕਾਰਾਂ ਨੂੰ ਕਈ ਟਨ ਅਨਾਜ ਭੇਜਿਆ ਪਰ ਪੰਜਾਬ ਸਰਕਾਰ ਗਰੀਬਾਂ ਦੀ ਇਸ ਯੋਜਨਾ ਵਿਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਕੇਜਰੀਵਾਲ ਵੱਲੋਂ ਆਪਣੀ ਭੈਣ ਨਾਲ ਕੀਤਾ ਵਾਅਦਾ 'ਆਪ' ਸਰਕਾਰ ਨੂੰ ਚੇਤੇ ਕਰਵਾਉਣ ਲਈ ਕਰੇਗਾ ਰੋਸ ਮਾਰਚ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸਮਾਰਟ ਸੀਡਰ ਮਸ਼ੀਨ ਸਬਸਿਡੀ 'ਤੇ ਖਰੀਦਣ ਲਈ ਪੰਜਾਬ ਸਰਕਾਰ ਨੇ 15 ਤੱਕ ਮੰਗੀਆਂ ਆਨਲਾਈਨ ਅਰਜ਼ੀਆਂ
NEXT STORY