ਧਨੌਲਾ (ਰਵਿੰਦਰ)- ਪਰਾਲੀ ਸਾੜਨ ਵਿਰੁੱਧ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਹਮਾਇਤ 'ਤੇ ਅੱਜ ਮੇਨ ਸੜਕ 'ਤੇ 10 ਕਿਲਿਆਂ ਦੀ ਦੂਰੀ 'ਤੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਈ ਗਈ। ਇਸੇ ਤਰ੍ਹਾਂ ਧਨੌਨਾ-ਭੀਖੀ ਰੋਡ 'ਤੇ ਵੀ ਕਈ ਪਿੰਡਾਂ ਦੇ ਖੇਤਾਂ 'ਚ ਪਰਾਲੀ ਨੂੰ ਅੱਗ ਲਾਈ ਗਈ। ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ ਨੇ ਕਿਹਾ ਕਿ ਕਿਸਾਨਾਂ ਅਤੇ ਸਾਡੀ ਜਥੇਬੰਦੀ ਨੂੰ ਪਤਾ ਹੈ ਕਿ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਮਿੱਤਰ ਕੀੜੇ ਵੀ ਮਾਰੇ ਜਾਂਦੇ ਹਨ ਪਰ ਸਰਕਾਰ ਵੱਲੋਂ ਨਾ ਤਾਂ ਪਰਾਲੀ ਨੂੰ ਕੱਟ ਕੇ ਸਾਂਭਣ ਦੇ ਔਜ਼ਾਰ ਦਿੱਤੇ ਗਏ ਹਨ ਅਤੇ ਨਾ ਹੀ ਕੋਈ ਖਰਚਾ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਕੋਈ ਹੱਲ ਨਾ ਹੁੰਦਾ ਦੇਖ ਕੇ ਕਿਸਾਨਾਂ ਨੂੰ ਮਜਬੂਰੀਵੱਸ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ। ਓਧਰ, ਡੀ.ਸੀ. ਬਰਨਾਲਾ ਘਣਸ਼ਿਆਮ ਥੋਰੀ ਨੇ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਕੱਟੇ ਜਾਣਗੇ।
ਲੁਟੇਰੇ ਕਾਰ ਦੀ ਟੈਂਕੀ ਫੁੱਲ ਕਰਵਾਉਣ ਮਗਰੋ ਪੰਪ ਦੇ ਕਰਮਚਾਰੀ ਕੋਲੋਂ ਨਗਦੀ ਲੈ ਕੇ ਹੋਏ ਫਰਾਰ
NEXT STORY