ਚੰਡੀਗੜ੍ਹ: ਪੰਜਾਬ ਦੇ ਬਹੁਤ ਸਾਰੇ ਪਿੰਡ ਇਸ ਵੇਲੇ ਹੜ੍ਹ ਦੀ ਮਾਰ ਝੱਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਲੋਕਾਂ ਦੀ ਰਾਹਤ ਲਈ ਵੱਖ-ਵੱਖ ਫ਼ੈਸਲੇ ਲਏ ਜਾ ਰਹੇ ਹਨ। ਇਸੇ ਤਹਿਤ ਹੁਣ ਪੰਜਾਬ ਸਰਕਾਰ ਨੇ ਹਰੇਕ ਪਿੰਡ ਵਿਚ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਇਸ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਹੜ੍ਹ ਪੀੜਤਾਂ ਦੀ ਮਦਦ ਕਰਦਿਆਂ 'ਆਪ' ਆਗੂ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹਰੇਕ ਪਿੰਡ ਲਈ ਇਕ-ਇਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਦਾ ਇਹੋ ਮੰਤਵ ਹੈ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ। ਉਨ੍ਹਾਂ ਕਿਹਾ ਕਿ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਇਨ੍ਹਾਂ ਗਜ਼ਟਿਡ ਅਫ਼ਸਰਾਂ ਨੂੰ ਦੱਸ ਸਕਣਗੇ ਤੇ ਉਨ੍ਹਾਂ ਦਾ ਜਲਦ ਅਤੇ ਢੁੱਕਵਾਂ ਹੱਲ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਸਾਰੇ ਸਕੂਲਾਂ ਬਾਰੇ ਨਵੇਂ ਹੁਕਮ ਜਾਰੀ
ਮੁੱਖ ਮੰਤਰੀ ਮਾਨ ਨੇ ਟਵੀਟ ਕੀਤਾ, "ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸ ਨੂੰ ਲੈ ਕੇ ਅਸੀਂ ਹਰੇਕ ਪਿੰਡ ਲਈ ਇਕ-ਇਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਰੀਬਾਂ ਲਈ ਆਫ਼ਤ ਬਣਿਆ ਮੀਂਹ! ਖੋਹ ਲਈ 'ਸਿਰ ਦੀ ਛੱਤ'
NEXT STORY