ਚੰਡੀਗੜ੍ਹ : ਪੈਰਿਸ ਓਲੰਪਿਕ ਵਿਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾ ਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਦੌਰਾਨ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ ਉਥੇ ਹੀ ਪੰਜਾਬ ਦਾ ਮੁੱਖ ਮੰਤਰੀ ਨੇ ਵੀ ਹਾਕੀ ਟੀਮ ਦੇ ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ ਕਰ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਕਾਂਸੀ ਤਮਗਾ ਜੇਤੂ ਖਿਡਾਰੀਆਂ ਲਈ ਇਕ ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਐਕਸ ਹੈਂਡਲ 'ਤੇ ਦਿੱਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਲਿਖਿਆ ਕਿ ਭਾਰਤੀ ਟੀਮ ਨੂੰ ਇਹ ਰਾਸ਼ੀ ਸੂਬਾ ਸਰਕਾਰ ਦੀ ਸਪੋਰਟਸ ਪਾਲਿਸੀ ਤਹਿਤ ਦਿੱਤੀ ਜਾਵੇਗੀ।
ਇਸ ਤੋਂ ਪਹਿਲਾਂ ਇਕ ਹੋਰ ਟਵੀਟ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਿੱਖਿਆ ਕਿ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ...ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ...ਸਾਰੀ ਹਾਕੀ ਟੀਮ ਨੂੰ ਮੁਬਾਰਕਾਂ...ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ... ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ...ਚੱਕ ਦੇ ਇੰਡੀਆ।
ਨੌਸਰਬਾਜ਼ਾ ਵੱਲੋਂ ਏਟੀਐੱਮ ਬਦਲ ਕੇ 15 ਹਜ਼ਾਰ ਰੁਪਏ ਦੀ ਠੱਗੀ
NEXT STORY