ਡੇਰਾਬਸੀ (ਵਿਕਰਮਜੀਤ): ‘ਸਿਹਤਮੰਦ ਪੰਜਾਬ’ ਦੇ ਮਿਸ਼ਨ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਗਾਰੰਟੀ ਨੂੰ ਸਫਲਤਾ ਨਾਲ ਪੂਰਾ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਪੰਜਾਬੀ ਇਲਾਜ ਕਰਵਾਉਣ ਤੋਂ ਵਾਂਝਾ ਨਾ ਰਹੇ।
ਇਹ ਖ਼ਬਰ ਵੀ ਪੜ੍ਹੋ : ਤਹਿਸੀਲਦਾਰਾਂ ਦੀਆਂ ਬਦਲੀਆਂ ਮਗਰੋਂ ਨਵੇਂ ਹੁਕਮ ਜਾਰੀ, ਚੁੱਕਿਆ ਗਿਆ ਇਕ ਹੋਰ ਕਦਮ
ਵੀਰਵਾਰ ਨੂੰ ਸ੍ਰੀ ਸੁਖਮਨੀ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸਿਹਤ ਸੰਭਾਲ ਕਿਸੇ ਵੀ ਖੁਸ਼ਹਾਲ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਿਹਤਰ ਮੈਡੀਕਲ ਸਿੱਖਿਆ ਪ੍ਰਣਾਲੀ ਇਹ ਯਕੀਨੀ ਬਣਾਉਂਦੀ ਹੈ ਕਿ ਅਸੀਂ ਨਾ ਸਿਰਫ਼ ਹੁਨਰਮੰਦ ਡਾਕਟਰ ਪੈਦਾ ਕਰੀਏ, ਸਗੋਂ ਇਕ ਮਜ਼ਬੂਤ ਸਿਹਤ ਸੰਭਾਲ ਵਾਤਾਵਰਨ ਪ੍ਰਣਾਲੀ ਵੀ ਸਿਰਜੀਏ ਤਾਂ ਜੋ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰ ਸਕੀਏ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਖ-ਵੱਖ ਜ਼ਿਲ੍ਹਿਆਂ ’ਚ ਮੈਡੀਕਲ ਕਾਲਜ ਸਥਾਪਤ ਕਰ ਰਹੀ ਹੈ ਤਾਂ ਕਿ ਸਾਡੇ ਬੱਚੇ ਇੱਥੇ ਹੀ ਡਾਕਟਰੀ ਸਿੱਖਿਆ ਹਾਸਲ ਕਰਕੇ ਲੋਕਾਂ ਦੀ ਸੇਵਾ ਕਰ ਸਕਣ। ਸਿਹਤ ਖੇਤਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਭਰ ’ਚ 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ ਜਿਨ੍ਹਾਂ ਨੇ ਸੂਬੇ ’ਚ ਸਿਹਤ ਸੰਭਾਲ ਖੇਤਰ ’ਚ ਕ੍ਰਾਂਤੀ ਲਿਆਂਦੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀ ਆਵੇਗੀ ਸ਼ਾਮਤ! ਸਵੇਰੇ-ਸਵੇਰੇ ਵੱਜ ਗਿਆ 'ਛਾਪਾ'
ਡੇਰਾਬਸੀ ਵਿਖੇ ਬਣਨ ਵਾਲੇ ਇਸ ਮੈਡੀਕਲ ਕਾਲਜ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ’ਚ ਇਹ ਦੂਜਾ ਮੈਡੀਕਲ ਕਾਲਜ ਹੋਵੇਗਾ ਜਦਕਿ ਇਸ ਤੋਂ ਪਹਿਲਾਂ ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਟਿਊਟ ਆਫ ਮੈਡੀਕਲ ਸਾਇਸੰਜ਼ ਸਥਾਪਤ ਕੀਤਾ ਗਿਆ ਹੈ। ਮੈਡੀਕਲ ਕਾਲਜ ਦੀ ਮਹੱਤਤਾ ਦਾ ਜ਼ਿਕਰ ਕਰਿਦਆਂ ਭਗਵੰਤ ਮਾਨ ਨੇ ਕਿਹਾ ਕਿ ਨੀਂਹ ਪੱਥਰ ਰੱਖਣ ਨਾਲ ਅਸੀਂ ਸਿਰਫ਼ ਇਹ ਇਮਾਰਤ ਨਹੀਂ ਬਣਾ ਰਹੇ ਸਗੋਂ ਅਸੀਂ ‘ਸਿਹਤਮੰਦ ਪੰਜਾਬ’ ਲਈ ਇਕ ਹੋਰ ਮੀਲ ਪੱਥਰ ਕਾਇਮ ਕਰ ਰਹੇ ਹਾਂ। ਇਸ ਮੈਡੀਕਲ ਸੰਸਥਾ ਦੇ ਬਣਨ ਨਾਲ ਜਿੱਥੇ ਇਲਾਕੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਹਾਸਲ ਹੋਣਗੀਆਂ, ਉਥੇ ਹੀ ਐੱਮ.ਬੀ.ਬੀ.ਐੱਸ. ਦੀਆਂ ਸੀਟਾਂ ਵਧਣ ਨਾਲ ਸਾਡੇ ਬੱਚੇ ਮੈਡੀਕਲ ਦੀ ਸਿੱਖਿਆ ਹਾਸਲ ਕਰ ਸਕਣਗੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ਿਆਂ ਵਿਰੁੱਧ': 6ਵੇਂ ਦਿਨ 501 ਥਾਵਾਂ ’ਤੇ ਛਾਪੇਮਾਰੀ, 75 ਨਸ਼ਾ ਸਮੱਗਲਰਾਂ 'ਤੇ ਹੋਈ ਵੱਡੀ ਕਾਰਵਾਈ
NEXT STORY