ਭਵਾਨੀਗੜ੍ਹ (ਵਿਕਾਸ)- ਪਿਛਲੇ ਸਾਲ ਭਿਆਨਕ ਸੜਕ ਹਾਦਸੇ ਵਿੱਚ ਫੌਤ ਹੋਏ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਪਿਛਲੇ ਸਾਲ ਭਵਾਨੀਗੜ੍ਹ ਇਲਾਕੇ ਦੇ ਪੱਤਰਕਾਰ ਇਕਬਾਲ ਖ਼ਾਨ ਚੰਨੋਂ ਉਰਫ਼ ਡਾ. ਬਾਲੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਪਰਿਵਾਰ ਲਈ ਕਹਿਰ ਬਣ ਵਰ੍ਹਿਆ ਮੀਂਹ! ਮਾਸੂਮ ਬੱਚੀ ਦੀ ਲਈ ਜਾਨ, ਛੋਟੀ ਭੈਣ ਤੇ ਮਾਂ ਦੀ ਵੀ ਹਾਲਤ ਗੰਭੀਰ
ਉਨ੍ਹਾਂ ਦੱਸਿਆ ਕਿ ਬਹੁਤ ਹੀ ਸੰਕਟ ਦੀ ਘੜੀ ਵਿਚ ਫ਼ਸੇ ਪਰਿਵਾਰ ਨੂੰ ਰਾਹਤ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਕਤ ਸਹਾਇਤਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਡਾ.ਬਾਲੀ ਦੇ ਪਰਿਵਾਰ ਨਾਲ ਹਮੇਸ਼ਾ ਖੜ੍ਹੇ ਰਹਿਣਗੇ। ਡਾ.ਬਾਲੀ ਦੀ ਪਤਨੀ ਬੀਬੀ ਪ੍ਰਵੀਨ ਨੇ ਪੰਜਾਬ ਸਰਕਾਰ, ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ, ਲੋਕ ਸੰਪਰਕ ਵਿਭਾਗ ਤੇ ਸਮੂਹ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੱਕੀ ਹਾਲਾਤ 'ਚ ਬੰਦ ਕਮਰੇ 'ਚੋਂ ਖ਼ੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਫ਼ੈਲੀ ਸਨਸਨੀ
NEXT STORY