ਸੰਗਰੂਰ (ਵੈੱਬ ਡੈਸਕ): ਪੰਜਾਬ ਸਰਕਾਰ ਅੱਜ ਸੰਗਰੂਰ ਵਾਸੀਆਂ ਨੂੰ ਸਿਹਤ ਦਾ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਸਰਕਾਰ ਵੱਲੋਂ ਲੋਂਗੋਵਾਲ ਵਿਚ 30 ਬੈੱਡ ਦਾ ਆਧੁਨਿਕ CHC ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਨੂੰ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦੇ ਨਾਲ ਹੋਵੇਗੀ ਬਾਰਿਸ਼! ਇਨ੍ਹਾਂ ਜ਼ਿਲ੍ਹਿਆਂ ਲਈ Orange Alert ਜਾਰੀ
ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਉਦਘਾਟਨ ਇਸ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਜਾਵੇਗੀ। ਇਸ CHC ਦੇ ਨਿਰਮਾਣ ਨਾਲ ਤਕਰੀਬਨ 1.92 ਲੱਖ ਲੋਕਾਂ ਨੂੰ ਫ਼ਾਇਦਾ ਮਿਲੇਗਾ। ਇਸ CHC ਵਿਚ IPHS ਮਾਣਕਾਂ ਮੁਤਾਬਕ ਸਹੂਲਤਾਂ ਦਿੱਤੀਆਂ ਜਾਣਗੀਆਂ। ਪੰਜਾਬ ਸਰਕਾਰ ਦੀ 'ਸਿਹਤ ਕ੍ਰਾਂਤੀ' ਤਹਿਤ 'ਸਾਰਿਆਂ ਲਈ ਬਰਾਬਰ ਅਤੇ ਬਿਹਤਰੀਨ ਸਿਹਤ ਸੇਵਾ' ਦਾ ਸੰਕਲਪ ਮਜ਼ਬੂਤ ਕਰਨ ਦੀ ਦਿਸ਼ਾ ਵਿਚ ਇਹ ਅਹਿਮ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਚੰਗੇ ਇਲਾਜ ਲਈ ਵੱਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅੱਜ ਹਨੇਰੀ-ਤੂਫ਼ਾਨ ਦੇ ਨਾਲ ਹੋਵੇਗੀ ਬਾਰਿਸ਼! ਇਨ੍ਹਾਂ ਜ਼ਿਲ੍ਹਿਆਂ ਲਈ Orange Alert ਜਾਰੀ
NEXT STORY