ਚੰਡੀਗੜ੍ਹ : ਪੰਜਾਬ ਦੇ 12,500 ਕੱਚੇ ਅਧਿਆਪਕਾਂ ਨੂੰ ਅੱਜ ਵੱਡਾ ਤੋਹਫ਼ਾ ਮਿਲਣ ਜਾ ਰਿਹਾ ਹੈ। ਇਨ੍ਹਾਂ ਅਧਿਆਪਕਾਂ ਦੀ ਦਹਾਕਿਆਂ ਦੀ ਉਡੀਕ ਅੱਜ ਖ਼ਤਮ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਨ੍ਹਾਂ ਅਧਿਆਪਕਾਂ ਨੂੰ ਸਰਵਿਸ ਰੈਗੂਲਰਾਈਜ਼ੇਸ਼ਨ ਲੈਟਰ ਸੌਂਪਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਯੂਥ ਅਕਾਲੀ ਦਲ ਦਾ ਵੱਡਾ ਪ੍ਰਦਰਸ਼ਨ, ਪੁਲਸ ਨੇ ਬੈਰੀਕੇਡ ਲਾ ਕੇ ਰੋਕਿਆ, ਹੋਈ ਧੱਕਾ-ਮੁੱਕੀ
ਇਸ ਸਬੰਧੀ ਚੰਡੀਗੜ੍ਹ ਵਿਖੇ ਵਿਸ਼ੇਸ਼ ਸਮਾਗਮ ਰੱਖਿਆ ਗਿਆ ਹੈ, ਜਿੱਥੇ ਮੁੱਖ ਮੰਤਰੀ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰੱਕਤ ਕਰਨਗੇ। ਇਸ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਸਾਡੀ ਸਰਕਾਰ ਨੇ ਵਾਅਦਾ ਕੀਤਾ ਸੀ, ਜਿਸ ਨੂੰ ਹੁਣ ਪੂਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦਾ Side Effect : ਚਿਕਨਗੁਨੀਆ ਦੇ ਮਾਮਲੇ ਵੱਧਣ ਲੱਗੇ, ਡੇਂਗੂ ਦੇ ਕੇਸ ਇਕ ਮਹੀਨੇ 'ਚ ਹੋਏ ਤਿੱਗਣੇ
ਸਿੱਖਿਆ ਮੰਤਰੀ ਬੈਂਸ ਨੇ ਪੱਕੇ ਹੋਣ ਵਾਲੇ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਨਿਭਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ 'ਚ ਹੜ੍ਹਾਂ ਦੇ Side Effect : ਚਿਕਨਗੁਨੀਆ ਦੇ ਮਾਮਲੇ ਵੱਧਣ ਲੱਗੇ, ਡੇਂਗੂ ਦੇ ਕੇਸ ਇਕ ਮਹੀਨੇ 'ਚ ਹੋਏ ਤਿੱਗਣੇ
NEXT STORY