ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਖੁਰਾਣਾ) : ਪੰਜਾਬ ਸਰਕਾਰ ਵਲੋਂ ਸੂਬੇ ਦੇ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਜਿਹੜੇ ਲੋਕ ਬਿਜਲੀ ਦਾ ਨਵਾਂ ਲੋਡ ਅਪਲਾਈ ਕਰਦੇ ਸਨ, ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਆਉਂਦੀ ਸੀ ਪਰ ਹੁਣ ਉਨ੍ਹਾਂ ਨੂੰ ਵੱਡੀ ਸਹੂਲਤ ਦਿੱਤੀ ਗਈ ਹੈ। ਹੁਣ ਪੂਰੇ ਸੂਬੇ 'ਚ 50 ਕਿੱਲੋਵਾਟ ਤੱਕ ਦੇ ਘਰੇਲੂ ਅਤੇ ਕਮਰਸ਼ੀਅਲ ਕੁਨੈਕਸ਼ਨ ਲੈਣ ਲਈ ਕਿਸੇ ਤਰ੍ਹਾਂ ਦੀ ਟੈਸਟ ਰਿਪੋਰਟ ਨਹੀਂ ਦੇਣੀ ਪਵੇਗੀ। ਇਸ ਦੇ ਨਾਲ ਸੰਜੀਵ ਅਰੋੜਾ ਨੇ ਕਿਹਾ ਕਿ ਜਿਨ੍ਹਾਂ ਨੇ 50 ਤੋਂ 100 ਕਿੱਲੋਵਾਟ ਤੱਕ ਕੁਨੈਕਸ਼ਨ ਲੈਣਾ ਹੈ, ਉਨ੍ਹਾਂ ਨੂੰ ਟੈਸਟ ਰਿਪੋਰਟ ਦੀ ਲੋੜ ਪਵੇਗੀ ਪਰ ਉਹ ਪੀ. ਐੱਸ. ਪੀ. ਸੀ. ਐੱਲ. ਵਲੋਂ ਵੈਰੀਫਾਈ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਨੂੰ ਮਿਲਿਆ GOLDEN CHANCE! ਹੋਇਆ ਵੱਡੀ ਸਕੀਮ ਦਾ ਐਲਾਨ
ਉਨ੍ਹਾਂ ਨੇ ਬਿਜਲੀ ਖ਼ਪਤਕਾਰਾਂ ਨੂੰ ਚੰਗੇ ਕਾਂਟਰੈਕਟਰਾਂ ਤੋਂ ਕੰਮ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨਾਲ 70-75 ਫ਼ੀਸਦੀ ਲੋਕਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਲੋਡ ਵਧਾਉਣ ਲਈ ਖ਼ਪਤਕਾਰਾਂ ਨੂੰ ਟੈਸਟ ਰਿਪੋਰਟ ਸਮੇਤ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬੁਢਾਪਾ ਪੈਨਸ਼ਨ ਲੈਣ ਵਾਲਿਆਂ ਲਈ ਰਾਹਤ ਭਰੀ ਖ਼ਬਰ, ਲੱਖਾਂ ਬਜ਼ੁਰਗਾਂ ਨੂੰ ਮਿਲਿਆ ਲਾਭ
ਨਾਲ ਹੀ ਉਨ੍ਹਾਂ ਕਿਹਾ ਕਿ 100 ਕਿੱਲੋਵਾਟ ਤੋਂ ਉੱਪਰ ਵੀ ਸਿਰਫ ਚੀਫ ਇਲੈਕਟ੍ਰੀਕਲ ਇੰਸਪੈਕਟਰ ਦੀ ਜਾਂਚ ਜ਼ਰੂਰੀ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਸਾਨੂੰ ਬਹੁਤ ਸ਼ਿਕਾਇਤਾਂ ਆ ਰਹੀਆਂ ਸਨ ਕਿ ਜਦੋਂ ਲੋਕ ਕੁਨੈਕਸ਼ਨ ਲੈਣ ਜਾਂਦੇ ਹਨ ਤਾਂ ਉਨ੍ਹਾਂ ਨੂੰ ਬਹੁਤ ਤੰਗ ਹੋਣਾ ਪੈਂਦਾ ਹੈ ਅਤੇ ਕਈ ਸਾਰੇ ਕਾਗਜ਼ ਮੰਗੇ ਜਾਂਦੇ ਹਨ। ਇਸ ਨਾਲ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਅਸੀਂ ਹੋਰ ਵੀ ਵੱਡੇ ਉਪਰਾਲੇ ਕਰਾਂਗੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਬਿਜਲੀ ਕੁਨੈਕਸ਼ਨ ਸੌਖੇ ਤਰੀਕੇ ਨਾਲ ਮਿਲ ਸਕਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੁਣ ਠੰਡ ਵਿਖਾਏਗੀ ਜ਼ੋਰ! ਫਰੀਦਕੋਟ ਰਿਹਾ ਸ਼ਿਮਲਾ ਵਾਂਗ ਠੰਡਾ, ਪੜ੍ਹੋ Weather ਦੀ ਤਾਜ਼ਾ ਅਪਡੇਟ
NEXT STORY