ਜਲੰਧਰ : ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਵੱਡੇ ਪੱਧਰ 'ਤੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਨਵੇਂ-ਨਵੇਂ ਮੌਕੇ ਮੁਹੱਈਆ ਕਰਵਾ ਰਹੀ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਿਸ਼ ਦੇ ਨੌਕਰੀਆਂ ਮਿਲ ਰਹੀਆਂ ਹਨ। ਨੌਕਰੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਸਰਕਾਰ ਸਾਰੇ ਕਾਨੂੰਨੀ ਦਾਅ-ਪੇਚ ਪੂਰੇ ਕਰਨ ਤੋਂ ਬਾਅਦ ਨੌਜਵਾਨਾਂ ਨੂੰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇ ਰਹੀ ਹੈ।
ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਰਤਨ ਟਾਟਾ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
ਮੈਰਿਟ ਦੇ ਆਧਾਰ 'ਤੇ ਮਿਲ ਰਹੀਆਂ ਨੌਕਰੀਆਂ ਕਾਰਨ ਜਿੱਥੇ ਨੌਜਵਾਨ ਖੁਸ਼ ਹਨ, ਉੱਥੇ ਹੀ ਉਨ੍ਹਾਂ ਦੇ ਪਰਿਵਾਰ ਵੀ ਖ਼ੁਸ਼ੀ ਮਨਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਪੂਰਾ ਕਰ ਦਿਖਾਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਪੰਚਾਇਤੀ ਚੋਣਾਂ ਦੇ ਮਾਮਲੇ 'ਤੇ ਸੁਣਵਾਈ ਅੱਜ, 100 ਤੋਂ ਵੱਧ ਪਟੀਸ਼ਨਾਂ ਦਾਇਰ
ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੇ ਸਿਰਫ 30 ਮਹੀਨਿਆਂ 'ਚ ਹੀ 45 ਹਜ਼ਾਰ ਦੇ ਕਰੀਬ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹਣ ਲਈ ਸੂਬਾ ਸਰਕਾਰ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਹਰ ਵਿਭਾਗ ਵਿਚ ਖਾਲ੍ਹੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਾਬਕਾ CM ਬੀਬੀ ਭੱਠਲ ਨੂੰ Z ਸ਼੍ਰੇਣੀ ਦੀ ਸੁਰੱਖਿਆ ਦੇਣ ਤੋਂ ਹਾਈਕੋਰਟ ਦਾ ਇਨਕਾਰ
NEXT STORY