ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ’ਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਹੈ।
ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਆਪਣੇ ਪੱਤਰ ’ਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਕਿਹਾ ਹੈ।
ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ-ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ’ਚ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ, ਜਿਸ ’ਚ ਬੁਪ੍ਰੇਨੋਰਫਾਈਨ, ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ, ਦੀ ਉਪਲੱਬਧਤਾ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- CM ਮਾਨ ਦਾ ਵੱਡਾ ਐਲਾਨ ; ਸੂਬੇ ਦੇ 88 ਹਲਕਿਆਂ ਲਈ ਜਾਰੀ ਕੀਤੀ AAP ਦੇ ਨਵੇਂ ਚੇਅਰਮੈਨਾਂ ਦੀ ਲਿਸਟ
ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ ’ਚ ਇਕ ਪੁਖਤਾ ਯੋਜਨਾ ਨਾਲ ਤਿਆਰ ਰਹੇ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਸਬੰਧ ’ਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਉਹ ਇਸ ਸਾਰੀ ਕਵਾਇਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ। ਇਸ ਦੌਰਾਨ ਆਈ.ਏ.ਐੱਸ. ਅਧਿਕਾਰੀ ਸੰਦੀਪ ਕੁਮਾਰ ਇਨ੍ਹਾਂ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਤੇ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਦੀ ਸਿੱਧੇ ਤੌਰ ’ਤੇ ਰਿਪੋਰਟ ਕਰਨਗੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੁਖਦ ਖ਼ਬਰ: ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਮੌਤ
NEXT STORY