ਚੰਡੀਗੜ੍ਹ : ਪੰਜਾਬ ਮਿਊਂਸੀਪਲ ਇਨਫ੍ਰਾਸਟਰੱਕਚਰ ਡਿਵੈਲਪਮੈਂਟ ਕੰਪਨੀ (ਪੀ. ਐੱਮ. ਆਈ. ਡੀ. ਸੀ.) ਦੀ 'ਐਮਸੇਵਾ' ਪਹਿਲ ਕਦਮੀ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਨੇ ਸ਼੍ਰੇਣੀ-I ਡਿਜੀਟਲ ਕਾਇਆ-ਕਲਪ ਲਈ ਗੌਰਮਿੰਟ ਪ੍ਰੋਸੈੱਸ ਰੀ-ਇੰਜਨੀਅਰਿੰਗ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਲਈ ਈ-ਗਵਰਨੈਂਸ 2020-21 ਸਬੰਧੀ ਨੈਸ਼ਨਲ ਐਵਾਰਡ ਸਕੀਮ ਤਹਿਤ ਪੰਜਾਬ ਸਰਕਾਰ ਨੂੰ ਗੋਲਡ ਐਵਾਰਡ ਨਾਲ ਸਨਮਾਨਿਤ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਪ੍ਰਬੰਧਕੀ ਸੁਧਾਰਾਂ ਅਤੇ ਜਨ ਸ਼ਿਕਾਇਤਾਂ ਵਿਭਾਗ ਦੇ ਸਕੱਤਰ ਵੀ. ਸ੍ਰੀਨਿਵਾਸ ਨੇ ਪੀ. ਐੱਮ. ਆਈ. ਡੀ. ਸੀ. ਦੇ ਸਾਬਕਾ ਸੀ. ਈ. ਓ. ਅਤੇ ਸਕੂਲ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਮੌਜੂਦਾ ਸਕੱਤਰ ਅਜੋਏ ਸ਼ਰਮਾ ਵੱਲੋਂ ਵਚਨਬੱਧਤਾ ਅਤੇ ਸਮਰਪਿਤ ਯਤਨਾਂ ਨਾਲ ਪਾਏ ਵੱਡਮੁੱਲੇ ਯੋਗਦਾਨ ਸਦਕਾ ਉਪਰੋਕਤ ਸ਼੍ਰੇਣੀ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ 'ਈ-ਗਵਰਨੈਂਸ ਲਈ ਰਾਸ਼ਟਰੀ ਪੁਰਸਕਾਰ' ਸ਼ੁਰੂ ਕੀਤੇ ਗਏ ਹਨ, ਜੋ ਈ-ਗਵਰਨੈਂਸ ਪਹਿਲ ਕਦਮੀਆਂ ਨੂੰ ਲਾਗੂ ਕਰਨ ਵਿੱਚ ਵਧੀਆ ਕਾਰਗੁਜ਼ਾਰੀ ਨੂੰ ਮਾਨਤਾ ਦੇਣ ਤੇ ਉਤਸ਼ਾਹਿਤ ਕਰਨ ਅਤੇ ਸਫ਼ਲ ਈ-ਗਵਰਨੈਂਸ ਕਾਰਜਾਂ ਵਿੱਚ ਨਵੀਨਤਾਵਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸਾਲ ਦਿੱਤੇ ਜਾਂਦੇ ਹਨ। ਇਹ ਸਕੀਮ ਕੇਂਦਰ ਅਤੇ ਸੂਬਾ ਸਰਕਾਰਾਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਜ਼ਿਲ੍ਹਾ ਪ੍ਰਸ਼ਾਸਨ ਤੇ ਸਥਾਨਕ ਸੰਸਥਾਵਾਂ, ਜਨਤਕ ਖੇਤਰ ਦੇ ਅਦਾਰਿਆਂ, ਅਕਾਦਮਿਕ ਅਤੇ ਖੋਜ ਸੰਸਥਾਵਾਂ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਅਸਾਧਾਰਨ ਅਤੇ ਨਿਵੇਕਲੇ ਕਾਰਜਾਂ ਨੂੰ ਮਾਨਤਾ ਦਿੰਦੀ ਹੈ।
ਕਾਂਗਰਸੀ ਵਿਧਾਇਕਾਂ ਨੇ ਵੀ ਆਪਣੇ ਕੌਂਸਲਰਾਂ ਨੂੰ ਪੂਰੇ 5 ਸਾਲ ‘ਖੁੱਡੇਲਾਈਨ’ ਲਾਈ ਰੱਖਿਆ
NEXT STORY