ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਪੰਜਾਬ ਸਰਕਾਰ ਨੇ ਮੰਡੀ ਲੇਬਰ ਰੇਟ ’ਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ। ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿੱਲੋ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।
ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ’ਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਸੋਧੀਆਂ ਦਰਾਂ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇਤੀਬਾੜੀ ਸਪਲਾਈ ਲੜੀ ’ਚ ਸ਼ਾਮਲ ਲੋਕਾਂ ਦੇ ਜੀਵਨ ’ਚ ਸੁਧਾਰ ਲਿਆਉਣਗੀਆਂ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 24 ਅਗਸਤ ਲਈ ਵੱਡਾ ਐਲਾਨ! (ਵੀਡੀਓ)
ਇਸ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਆਪਕ ਚਰਚਾ ਵੀ ਕੀਤੀ ਗਈ। ਬਰਸਟ ਨੇ ਦੱਸਿਆ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਤੇ ਬੜੇ ਉਤਸ਼ਾਹ ਨਾਲ ਕੰਮ ਕੀਤਾ ਜਾ ਰਿਹਾ ਹੈ। ਸੂਬੇ ਦੀਆਂ ਅਨਾਜ ਮੰਡੀਆਂ ’ਚ ਖ਼ਾਲੀ ਪਲਾਟਾਂ ਦੀ ਈ-ਨਿਲਾਮੀ ਰਾਹੀਂ ਨਿਲਾਮੀ ਕੀਤੀ ਜਾ ਰਹੀ ਹੈ ਤੇ ਵੱਖ-ਵੱਖ ਮੰਡੀਆਂ ’ਚ ਏ.ਟੀ.ਐੱਮ. ਤੇ ਯੂਨੀਪੋਲ ਲਾਏ ਜਾ ਰਹੇ ਹਨ।
ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਚੇਅਰਮੈਨ ਪੰਜਾਬ ਕਿਸਾਨ ਕਮਿਸ਼ਨ ਡਾ. ਸੁਖਪਾਲ ਸਿੰਘ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
NEXT STORY