ਚੰਡੀਗੜ੍ਹ- ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3 ਤੋਂ 6 ਸਾਲ ਦੇ ਬੱਚਿਆ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3 ਤੋਂ 6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਨ ਟੇਕਹੋਮ ਰਾਸ਼ਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ
ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟ੍ਰੈਕਰ ਰਾਹੀਂ ਰੋਜ਼ਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ-ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਵੱਲੋਂ ਸੂਬੇ ’ਚ ਵੱਡੀ ਫਾਰਮਾਸਿਊਟੀਕਲ ਸਿਟੀ ਸਥਾਪਤ ਕਰਨ ਦੀ ਕਵਾਇਦ ਸ਼ੁਰੂ
NEXT STORY