ਬਠਿੰਡਾ (ਸੁਖਵਿੰਦਰ) : ਬਠਿੰਡਾ ਦੇ ਲੋਕਾਂ ਲਈ ਚੰਗੀ ਖ਼ਬਰ ਹੈ। ਦਰਅਸਲ ਬਠਿੰਡਾ ਦੀ ਨਹਿਰ ਦੇ ਪਾਰ ਸਥਿਤ ਉੜੀਆ ਕਾਲੋਨੀ ਨੂੰ ਜਾਣ ਵਾਲੇ ਤੰਗ ਪੁਲ ਦੀ ਥਾਂ ਹੁਣ ਚੌੜਾ ਪੁਲ ਬਣਾਇਆ ਜਾਵੇਗਾ। 95.69 ਲੱਖ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨੂੰ ਸਰਕਾਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਉਕਤ ਪ੍ਰਾਜੈਕਟ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉੜੀਆ ਕਾਲੋਨੀ ਨੂੰ ਜਾਂਦੀ ਨਹਿਰ ’ਤੇ ਬਣਿਆ ਮੌਜੂਦਾ ਪੁਲ ਬਹੁਤ ਛੋਟਾ ਅਤੇ ਤੰਗ ਹੈ, ਜਿਸ ਕਾਰਨ ਕੋਈ ਵੀ ਐਂਬੂਲੈਂਸ, ਫਾਇਰ ਬ੍ਰਿਗੇਡ ਅਤੇ ਹੋਰ ਐਮਰਜੈਂਸੀ ਵਾਹਨ ਲੰਘ ਨਹੀਂ ਸਕਦੇ।
ਇਹ ਵੀ ਪੜ੍ਹੋ : ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਪਾਵਰਕਾਮ ਦਾ ਵੱਡਾ ਫ਼ੈਸਲਾ, ਲੋਕਾਂ ਨੂੰ ਮਿਲੇਗੀ ਰਾਹਤ
ਅਜਿਹੇ 'ਚ ਕਿਸੇ ਵੀ ਐਮਰਜੈਂਸੀ ਦੌਰਾਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜ਼ਿਕਰਯੋਗ ਹੈ ਕਿ ਅਪ੍ਰੈਲ 2024 ਦੌਰਾਨ ਉੜੀਆ ਬਸਤੀ 'ਚ ਅੱਗ ਲੱਗਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਨਹੀਂ ਪਹੁੰਚ ਸਕੀਆਂ ਸਨ ਅਤੇ ਅੱਗ ਲੱਗਣ ਕਾਰਨ 2 ਕੁੜੀਆਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਯੂਥ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੋਨੂੰ ਮਹੇਸ਼ਵਰੀ ਨੇ ਕਾਲੋਨੀ ਨੂੰ ਰਸਤਾ ਦੇਣ ਅਤੇ ਪੁਲ ਨੂੰ ਚੌੜਾ ਕਰਨ ਲਈ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ।
ਇਹ ਵੀ ਪੜ੍ਹੋ : ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਅਹਿਮ ਫ਼ੈਸਲਾ
ਉਕਤ ਸ਼ਿਕਾਇਤ 'ਤੇ ਖ਼ੁਦ ਕਾਰਵਾਈ ਕਰਦਿਆਂ ਕਮਿਸ਼ਨ ਨੇ ਸਰਕਾਰ ਨੂੰ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਹੀ ਪੰਜਾਬ ਸਰਕਾਰ ਵਲੋਂ ਨਹਿਰ ’ਤੇ ਨਵਾਂ ਪੁਲ ਬਣਾਉਣ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੋਨੂੰ ਮਹੇਸ਼ਵਰੀ ਨੇ ਕਿਹਾ ਕਿ ਨਵਾਂ ਅਤੇ ਚੌੜਾ ਪੁਲ ਬਣਨ ਨਾਲ ਉੜੀਆ ਕਾਲੋਨੀ 'ਚ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੰਨਾ ਪੁਲਸ ਵੱਲੋਂ ਹੋਲੀ ਦੇ ਮੱਦੇਨਜ਼ਰ ਚਲਾਈ ਗਈ ਸਪੈਸ਼ਲ ਮੁਹਿੰਮ, ਰੇਲ ਗੱਡੀਆਂ ਅੰਦਰ ਕੀਤੀ ਚੈਕਿੰਗ
NEXT STORY