ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੌਸਮ ਦੀ ਤਬਦੀਲੀ ਦੇ ਚੱਲਦਿਆਂ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸਿੱਖਿਆ ਵਿਭਾਗ ਦਾ ਵੱਡਾ ਕਦਮ, ਜਾਰੀ ਕੀਤੇ ਗਏ ਇਹ ਸਖ਼ਤ ਹੁਕਮ
ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ। ਇਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਿਚ ਠੰਡ ਨੇ ਦਸਤਕ ਦੇ ਦਿੱਤੀ ਹੈ ਅਤੇ ਕਈ ਥਾਈਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ, ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੇ ਵਿਵਾਦ ਤੋਂ ਬਾਅਦ ਪੰਜ ਦਿਨਾਂ ਲਈ ਬੰਦ ਕੀਤਾ ਗਿਆ ਇਹ ਸਕੂਲ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਾਚੀ-ਭਤੀਜੇ ਵਿਚਾਲੇ ਬਣੇ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਘਰ, ਦੋਵਾਂ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ
NEXT STORY