ਖਰੜ, (ਅਮਰਦੀਪ)-ਸ਼ਨੀਵਾਰ ਸ਼ਾਮ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਖਰੜ ਦੇ ਸੀਨੀਅਰ ਅਕਾਲੀ ਆਗੂ ਹਰਜਿੰਦਰ ਸਿੰਘ ਬਲੌਂਗੀ ਦੇ ਨਿਊ ਸਨੀ ਇਨਕਲੇਵ ਸਥਿਤ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਬਲੌਂਗੀ ਨੇ ਆਪਣੀ ਪੂਰੀ ਟੀਮ ਸਮੇਤ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ। ਸਭਾ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਦਹਿਸ਼ਤ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਲੋਕ ਆਪਣੇ ਆਪ ਨੂੰ ਅਸੁਰੱਖਿਤ ਮਹਿਸੂਸ ਕਰ ਰਹੇ ਹਨ ਅਤੇ ਆਏ ਦਿਨ ਦਿਨ ਦਿਹਾੜੇ ਕਤਲਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਉਨ੍ਹਾਂ ਦਾਅਵਾ ਕੀਤਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਮੋਰਚੇ ‘ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਵੱਲ ਰੁਝਾਨ ਕਰ ਰਹੇ ਹਨ ਅਤੇ ਪਾਰਟੀ ਨੂੰ ਸੱਤਾ ਵਿੱਚ ਲਿਆਉਣ ਲਈ ਤਤਪਰ ਹਨ। ਇਸ ਦੌਰਾਨ ਉਨ੍ਹਾਂ ਨੌਜਵਾਨ ਆਗੂ ਹਰਜਿੰਦਰ ਸਿੰਘ ਬਲੌਂਗੀ ਨੂੰ ਪਾਰਟੀ ਦੀਆਂ ਨੀਤੀਆਂ ਨੂੰ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਤੇ ਪਾਰਟੀ ਮਜ਼ਬੂਤੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਥਾਪੜਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CNG ਗੈਸ ਵਾਲਾ ਟੈਂਕਰ ਹਾਦਸੇ ਦਾ ਸ਼ਿਕਾਰ, ਲੋਕ ਮਦਦ ਦੀ ਥਾਂ ਚੋਰੀ ਕਰ ਲੈ ਗਏ ਮੋਬਾਈਲ ਤੇ ਪਰਸ
NEXT STORY