ਚੰਡੀਗੜ੍ਹ : ਬੀਤੇ ਦਿਨੀਂ ਮੀਡੀਆ 'ਚ ਇਹ ਖ਼ਬਰ ਪ੍ਰਕਾਸਿਤ ਹੋਈ ਸੀ ਕਿ ਪੰਜਾਬ ਸਰਕਾਰ ਨੇ ਵਿਕਾਸ ਪਰਾਸ਼ਰ ਨੂੰ ਸੋਸ਼ਲ ਮੀਡੀਆ ਦਾ ਨਿਰਦੇਸ਼ਕ ਨਿਯੁਕਤ ਕੀਤਾ ਹੈ। ਵਿਕਾਸ ਪਰਾਸ਼ਰ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਕੰਮ ਕਰ ਚੁੱਕੇ ਹਨ। ਦੱਸਿਆ ਜਾ ਰਿਹਾ ਸੀ ਕਿ ਸਾਬਕਾ ਸਰਕਾਰਾਂ ਦੇ ਕਾਰਜਕਾਲ ‘ਚ ਕੀਤੇ ਗਏ ਪਰਾਸ਼ਰ ਦੇ ਕੰਮਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਨੇ ਅੱਜ ਇਹ ਸਪੱਸ਼ਟ ਕਹਿ ਦਿੱਤਾ ਹੈ ਕਿ ਇਹ ਫੇਕ ਨਿਊਜ਼ ਹੈ, ਜਿਸ ਵਿੱਚ ਕੋਈ ਅਸਲੀਅਤ ਨਹੀਂ ਹੈ। ਪੰਜਾਬ ਸਰਕਾਰ ਨੇ ਕਿਸੇ ਨੂੰ ਵੀ ਡਾਇਰੈਕਟਰ ਸੋਸ਼ਲ ਮੀਡੀਆ ਨਿਯੁਕਤ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ : ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪਹੁੰਚੀ ਪੰਜਾਬ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਰਾਸ਼ਟਰਪਤੀ ਚੋਣ 2022: ਚੋਣ ਸਮੱਗਰੀ ਸੁਰੱਖਿਅਤ ਢੰਗ ਨਾਲ ਪਹੁੰਚੀ ਪੰਜਾਬ
NEXT STORY