ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪਰਵਾਸੀ ਪੰਜਾਬੀਆਂ ਨਾਲ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧਾਰਕਲਾਂ ਤਹਿਸੀਲ ਦੇ ਚਮਰੌੜ ਪੱਤਣ (ਮਿੰਨੀ ਗੋਆ) ਵਿਖੇ ਪਰਵਾਸੀ ਪੰਜਾਬੀਆਂ ਨਾਲ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ 'ਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਿਰੱਕਤ ਕਰ ਰਹੇ ਹਨ। ਇਸ 'ਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਨਾਲ ਸਬੰਧਿਤ ਪਰਵਾਸੀ ਪੰਜਾਬੀ ਵੀ ਹਿੱਸਾ ਲੈ ਸਕਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਨਗਰ ਨਿਗਮ ਮੁਲਾਜ਼ਮਾਂ ਨੂੰ ਵੱਡੀ ਰਾਹਤ, ਤਨਖ਼ਾਹ ਵਧਾਉਣ ਬਾਰੇ ਆਈ ਨਵੀਂ Notification
ਮੁੱਖ ਮੰਤਰੀ ਮਾਨ ਨੇ ਆਪਣੇ ਐਕਸ 'ਤੇ ਟਵੀਟ ਕੀਤਾ ਹੈ ਕਿ ਅੱਜ ਤੋਂ ਅਸੀਂ ਪੰਜਾਬ 'ਚ ਪਰਵਾਸੀ ਪੰਜਾਬੀਆਂ ਲਈ ਐੱਨ. ਆਰ. ਆਈ. ਮਿਲਣੀ ਸ਼ੁਰੂ ਕਰਨ ਜਾ ਰਹੇ ਹਾਂ। ਇਸ 'ਚ ਐੱਨ. ਆਰ. ਆਈ. ਦੇ ਮਸਲਿਆਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਚੰਗੀ ਖ਼ਬਰ, ਹੁਣ ਘਰਾਂ 'ਚ ਮਿਲੇਗਾ ਸਸਤਾ ਰਾਸ਼ਨ
ਪਹਿਲੀ ਐੱਨ. ਆਰ. ਆਈ. ਮਿਲਣੀ ਅਸੀਂ ਪਠਾਨਕੋਟ ਦੇ ਪਿੰਡ ਚਮਰੌੜ (ਮਿੰਨੀ ਗੋਆ) 'ਚ ਇਸ ਕਰਕੇ ਰੱਖੀ ਹੈ ਤਾਂ ਜੋ ਬਾਹਰ ਵੱਸਦੇ ਪੰਜਾਬੀਆਂ ਨੂੰ ਰੇਗਲੇ ਪੰਜਾਬ ਦੇ ਕੁੱਝ ਵੱਖਰੇ ਰੰਗ ਵੀ ਦਿਖਾਏ ਜਾਣ। ਪੇਕੇ ਘਰ ਪੰਜਾਬ ਵਲੋਂ ਸਾਰੇ ਐੱਨ. ਆਰ. ਆਈਜ਼ ਨੂੰ 'ਜੀ ਆਇਆਂ ਨੂੰ'
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਲਤਾਨਪੁਰ ਲੋਧੀ 'ਚ ਛੱਪੜ 'ਚੋਂ ਮਿਲਿਆ ਨਵਜੰਮੀ ਬੱਚੀ ਦਾ ਭਰੂਣ, ਫੈਲੀ ਸਨਸਨੀ
NEXT STORY