ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮਿਲਕਫੈੱਡ ਦੇ ਅਧਿਕਾਰੀਆਂ ਨੂੰ ਤੁਰੰਤ ਇਕ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਹ ਨਿਰਦੇਸ਼ ਵੇਰਕਾ ਮੁੱਖ ਦਫ਼ਤਰ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ ਗਏ, ਜਿਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਦੀਆਂ ਮੰਗਾਂ, ਚਿੰਤਾਂਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ
ਵਿੱਤ ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਯੂਨੀਅਨ ਦੇ ਮੁੱਦਿਆ ਦੇ ਵਿਆਪਕ ਹੱਲ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਨੁਮਾਇੰਦਿਆਂ ਦੀ ਇਕ ਕਮੇਟੀ ਬਣਾਈ ਜਾਵੇ, ਜਿਸ ਵਿਚ ਵਿੱਤ ਵਿਭਾਗ ਦਾ ਇਕ ਸੀਨੀਅਰ ਅਧਿਕਾਰੀ, ਮਿਲਕਫੈੱਡ ਦੇ ਚੇਅਰਮੈਨ, ਮਿਲਕਫੈੱਡ ਦੇ ਐੱਮ.ਡੀ, ਮਿਲਕਫੈੱਡ ਦੇ ਡਾਇਰੈਕਟਰ, ਜਨਰਲ ਮੈਨੇਜਰ ਐਚਆਰ ਮਿਲਕਫੈੱਡ, ਮੈਨੇਜਰ ਵਿੱਤ ਅਤੇ ਯੂਨੀਅਨ ਦੇ ਦੋ ਨੁਮਾਇੰਦੇ ਸ਼ਾਮਲ ਕੀਤੇ ਜਾਣ। ਵਿੱਤ ਮੰਤਰੀ ਚੀਮਾ ਨੇ ਇਸ ਨਵ-ਗਠਿਤ ਕਮੇਟੀ ਨੂੰ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਪ੍ਰਸਤਾਵ ਨੂੰ ਜਲਦ ਅਤੇ ਠੋਸ ਹੱਲ ਲਈ ਬਾਅਦ ਵਿਚ ਕੈਬਨਿਟ ਸਬ-ਕਮੇਟੀ ਨੂੰ ਭੇਜਿਆ ਜਾਵੇਗਾ। ਵਿੱਤ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ।
ਇਹ ਵੀ ਪੜ੍ਹੋ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਚੰਗੀ ਖ਼ਬਰ, ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਮੀਟਿੰਗ ਵਿਚ ਮੌਜੂਦ ਅਧਿਕਾਰੀਆਂ ਵਿਚ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਅਤੇ ਵਧੀਕ ਐਡਵੋਕੇਟ ਜਨਰਲ ਟੀ.ਪੀ.ਐੱਸ ਵਾਲੀਆ ਸ਼ਾਮਲ ਸਨ। ਯੂਨੀਅਨ ਦੀ ਨੁਮਾਇੰਦਗੀ ਕਰਦਿਆਂ ਪਵਨਦੀਪ ਸਿੰਘ ਅਤੇ ਜਸਬੀਰ ਸਿੰਘ ਨੇ ਵਿੱਤ ਮੰਤਰੀ ਅੱਗੇ ਯੂਨੀਅਨ ਦਾ ਪੱਖ ਰੱਖਿਆ।
ਇਹ ਵੀ ਪੜ੍ਹੋ : ਬਿਜਲੀ ਵਾਲੇ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸ਼ਰਮਸਾਰ ਪੰਜਾਬ! ਧੀ ਦੇ ਮਗਰ ਹੀ ਬਾਥਰੂਮ 'ਚ ਜਾ ਵੜਿਆ ਪਿਓ ਤੇ ਫ਼ਿਰ...
NEXT STORY