ਨਵੀਂ ਦਿੱਲੀ: ਦਿੱਲੀ ਦੀਆਂ ਸੜਕਾਂ 'ਤੇ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਵੱਡੇ-ਵੱਡੇ ਇਸ਼ਤਿਹਾਰੀ ਹੋਰਡਿੰਗਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸਥਾਨਕ ਲੋਕਾਂ ਅਤੇ ਰਾਹਗੀਰਾਂ ਨੇ ਇਨ੍ਹਾਂ ਹੋਰਡਿੰਗਾਂ ਦੀ ਲੋੜ ਅਤੇ ਇਨ੍ਹਾਂ 'ਤੇ ਹੋ ਰਹੇ ਖਰਚੇ 'ਤੇ ਗੰਭੀਰ ਸਵਾਲ ਚੁੱਕੇ ਹਨ।
ਇਸ ਦੌਰਾਨ ਪੰਜਾਬ ਭਾਜਪਾ ਦੇ ਇੰਸਟਾਗ੍ਰਾਮ ਪੇਸ ਉੱਤੇ ਇਕ ਵੀਡੀਓ ਸ਼ੇਅਰ ਕੀਤੀ ਗਈ ਹੈ। ਇਸ ਵਿਚ ਹੋਰਡਿੰਗ 'ਤੇ ਇਤਰਾਜ਼ ਜਤਾਉਂਦਿਆਂ ਇੱਕ ਵਿਅਕਤੀ ਨੇ ਕਿਹਾ ਕਿ ਦਿੱਲੀ ਵਿੱਚ ਇਨ੍ਹਾਂ ਹੋਰਡਿੰਗਾਂ ਨੂੰ ਲਗਾਉਣ ਦਾ ਕੋਈ ਫਾਇਦਾ ਨਹੀਂ ਹੈ ਕਿਉਂਕਿ ਦਿੱਲੀ ਦੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਇਨ੍ਹਾਂ ਨੀਤੀਆਂ ਦਾ ਕੋਈ ਲਾਭ ਨਹੀਂ ਮਿਲਣਾ। ਉਸ ਦਾ ਕਹਿਣਾ ਹੈ ਕਿ ਇਹ ਪੰਜਾਬ ਦੇ ਟੈਕਸਦਾਤਾਵਾਂ ਦੇ ਪੈਸੇ ਦੀ ਬਰਬਾਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਹੇਠ ਦਬਿਆ ਹੋਇਆ ਹੈ ਅਤੇ ਸਰਕਾਰ ਹੋਰ ਕਰਜ਼ਾ ਲੈ ਕੇ ਅਜਿਹੇ ਫਜ਼ੂਲ ਖਰਚੇ ਕਰ ਰਹੀ ਹੈ।
ਉਸ ਨੇ ਇਹ ਵੀ ਕਿਹਾ ਗਿਆ ਹੈ ਕਿ ਦਿੱਲੀ ਦੇ ਲੋਕਾਂ ਨੇ ਵੋਟਾਂ ਰਾਹੀਂ ਪਹਿਲਾਂ ਹੀ ਆਪਣਾ ਫੈਸਲਾ ਸੁਣਾ ਦਿੱਤਾ ਹੈ, ਇਸ ਲਈ ਦਿੱਲੀ ਵਿੱਚ ਅਜਿਹੀ ਪ੍ਰਦਰਸ਼ਨੀ ਦੀ ਕੋਈ ਲੋੜ ਨਹੀਂ ਹੈ। ਲੋਕਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਸ ਕੰਮ ਲਈ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਚੁਣਿਆ ਹੈ, ਉਹ ਸਿਰਫ ਉਸੇ ਕੰਮ ਵੱਲ ਧਿਆਨ ਦੇਣ ਅਤੇ ਪੰਜਾਬ ਦੇ ਪੈਸੇ ਨੂੰ ਸਹੀ ਤਰੀਕੇ ਨਾਲ ਇਸਤੇਮਾਲ ਕਰਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਕਾਨੂੰਨ ਵਿਵਸਥਾ ਦਾ ਨਿਕਲਿਆ ਜਨਾਜ਼ਾ : ਆਰ.ਪੀ. ਸਿੰਘ
NEXT STORY