ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਨੇ ਇਕੱਲੇ ਪਿਤਾ ਤੇ ਗੰਭੀਰ ਅਪਾਹਿਜ ਬੱਚਿਆਂ ਦੀ ਸਹੂਲਤ ਲਈ ਚਾਈਲਡ ਕੇਅਰ ਲੀਵ (ਸੀ.ਸੀ.ਐੱਲ.) ਦੀ ਸਹੂਲਤ ’ਚ ਵਾਧਾ ਕਰ ਦਿੱਤਾ ਹੈ। ਹੁਣ ਇਕੱਲੇ ਪਿਤਾ ਨੂੰ ਵੀ ਚਾਈਲਡ ਕੇਅਰ ਲੀਵ ਦਾ ਲਾਭ ਮਿਲੇਗਾ। ਨਾਲ ਹੀ ਗੰਭੀਰ ਅਪਾਹਿਜਤਾ ਵਾਲੇ 40 ਫ਼ੀਸਦੀ ਅਪਾਹਿਜ ਬੱਚਿਆਂ ਲਈ 18 ਸਾਲ ਦੀ ਉੱਪਰਲੀ ਉਮਰ ਹੱਦ ’ਚ ਛੋਟ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਖ਼ੁਸ਼ਖ਼ਬਰੀ! ਪੰਜਾਬ ਸਰਕਾਰ ਵੰਡੇਗੀ Smart Phones, ਦੁੱਗਣੇ ਕੀਤੇ ਜਾਣਗੇ ਭੱਤੇ!
ਇਹ ਸੋਧਾਂ ਕੰਮਕਾਜੀ ਮਾਪਿਆਂ ਖ਼ਾਸ ਤੌਰ ’ਤੇ ਬੱਚਿਆਂ ਦੀ ਦੇਖਭਾਲ ਦੀਆਂ ਵਿਲੱਖਣ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਮਾਪਿਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਤਿਆਰ ਕੀਤੀਆਂ ਗਈਆਂ ਹਨ। ਪਹਿਲਾਂ ਚਾਈਲਡ ਕੇਅਰ ਲੀਵ ਪਾਲਿਸੀ ਸਿਰਫ 18 ਸਾਲ ਤੋਂ ਘੱਟ ਉਮਰ ਦੇ ਨਾਬਾਲਗ ਬੱਚੇ ਵਾਲੀਆਂ ਮਹਿਲਾ ਸਰਕਾਰੀ ਮੁਲਾਜ਼ਮਾਂ ਲਈ ਸੀ। ਹਾਲਾਂਕਿ ਇਸ ਸਹੂਲਤ ਨੇ ਕੰਮਕਾਜੀ ਮਾਵਾਂ ਨੂੰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਪਰ ਇਹ ਸਹੂਲਤ ਵੱਖ-ਵੱਖ ਪਰਿਵਾਰਕ ਢਾਂਚੇ ਤੇ ਖ਼ਾਸ ਚੁਣੌਤੀਆਂ ਦਾ ਸਾਹਮਣਾ ਕਰਨ ਵਾਲੇ ਇਕੱਲੇ ਪਿਤਾ ਤੇ ਗੰਭੀਰ ਅਪਾਹਿਜਤਾ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਦਰਪੇਸ਼ ਚੁਣੌਤੀਆਂ ਲਈ ਨਾਕਾਫ਼ੀ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲਗਾਮ ਹਮਲੇ ਮਗਰੋਂ ਪੰਜਾਬ ਦੀ ਸੁਰੱਖਿਆ ਬਾਰੇ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ
NEXT STORY