ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਸਾਖੀ ਦੇ ਮੌਕੇ 14 ਅਪ੍ਰੈਲ, 2020 ਦੀ ਬਜਾਏ 13 ਅਪ੍ਰੈਲ (ਸੋਮਵਾਰ) ਦੀ ਗਜ਼ਟਿਡ ਛੁੱਟੀ ਐਲਾਨੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਮੁਤਾਬਕ 13 ਅਪ੍ਰੈਲ ਨੂੰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਹੋਰ ਵਿੱਦਿਅਕ ਅਦਾਰਿਆਂ 'ਚ ਛੁੱਟੀ ਰਹੇਗੀ। ਬੁਲਾਰੇ ਨੇ ਅੱਗੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਦੇ ਜਨਮ ਦਿਵਸ ਦੀ ਗਜ਼ਟਿਡ ਛੁੱਟੀ ਪਹਿਲਾਂ ਵਾਂਗ 14 ਅਪ੍ਰੈਲ ਦੀ ਹੀ ਰਹੇਗੀ।
ਇਹ ਵੀ ਪੜ੍ਹੋ : ਪੁਲਸ 'ਤੇ ਹਮਲਾ ਕਰਨ ਵਾਲੇ 'ਨਿਹੰਗ' ਬਾਰੇ ਸਨਸਨੀਖੇਜ਼ ਖੁਲਾਸਾ, ਲੋਕ ਚਾਹੁੰਦੇ ਸੀ ਐਨਕਾਊਂਟਰ
ਵਿਸਾਖੀ ਮੌਕੇ ਕੈਪਟਨ ਦੀ ਪੰਜਾਬੀਆਂ ਨੂੰ ਅਪੀਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸਾਖੀ ਤੋਂ ਇਕ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਲੋਕ ਕੋਰੋਨਾ ਵਾਇਰਸ ਵਰਗੀ ਖਤਰਨਾਕ ਮਹਾਂਮਾਰੀ ਨਾਲ ਟਾਕਰਾ ਕਰਨ ਲਈ ਸਰਕਾਰ ਦਾ ਸਹਿਯੋਗ ਕਰਨ। ਇਸ ਵਾਇਰਸ ਨੂੰ ਹਰਾਉਣ ਲਈ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵਿਸਾਖੀ ਵਾਲੇ ਦਿਨ ਆਪਣੇ ਘਰਾਂ 'ਚ ਹੀ ਰਹਿ ਕੇ ਸਵੇਰੇ 11 ਵਜੇ ਅਰਦਾਸ ਕਰਨ ਤੇ ਪ੍ਰਮਾਤਮਾ ਪਾਸੋਂ ਪੰਜਾਬ ਦੀ ਸੁੱਖ-ਸ਼ਾਂਤੀ ਮੰਗਣ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਇਹ ਵੀ ਪੜ੍ਹੋ : 'ਖਾਲਸਾ ਸਾਜਨਾ ਦਿਵਸ' ਅਤੇ 'ਵਿਸਾਖੀ' ਸਾਡਾ ਵਿਰਸਾ ਸਾਡੀ ਸ਼ਾਨ
ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ, ''ਆਓ ਅਸੀਂ ਸਾਰੇ ਵਾਹਿਗੁਰੂ ਅੱਗੇ ਅਰਦਾਸ ਕਰੀਏ ਕਿ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀ ਕਲਾ 'ਚ ਰੱਖੇ ਤੇ ਸਾਡੇ ਲੋਕ ਸੁਰੱਖਿਅਤ ਤੇ ਸਦਾ ਖੁਸ਼ ਰਹਿਣ।'' ਉਨ੍ਹਾਂ ਕਿਹਾ ਕਿ ਇਹ ਅਪੀਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਲੋਕਾਂ ਨੂੰ ਕੀਤੀ ਗਈ ਹੈ ਕਿ ਉਹ ਇਸ ਸਾਲ ਵਿਸਾਖੀ ਮਨਾਉਣ ਲਈ ਇਕੱਠੇ ਨਾ ਹੋਣ। ਇਹ ਆਸ ਤੇ ਵਿਸ਼ਵਾਸ ਕਰਦੇ ਹੋਏ ਕਿ ਪੰਜਾਬ ਇਸ ਮਹਾਮਾਰੀ 'ਤੇ ਜਿੱਤ ਪ੍ਰਾਪਤ ਕਰੇਗਾ, ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਲੜਾਈ ਖਿਲਾਫ ਆਪਣਾ ਫਰਜ਼ ਨਿਭਾਉਣ।
ਇਹ ਵੀ ਪੜ੍ਹੋ : ਲਾਕ ਡਾਊਨ ਦੌਰਾਨ ਕੈਪਟਨ ਨੇ ਵਿਸਾਖੀ ਨੂੰ ਲੈ ਕੇ ਕੀਤੀ ਇਹ ਵੱਡੀ ਅਪੀਲ
ਮੋਹਾਲੀ ਤੋਂ ਬਾਅਦ ਹੁਣ ਜਲੰਧਰ 'ਚ ਕੋਰੋਨਾ ਦਾ ਕਹਿਰ, ਜਾਣੋ ਕੀ ਨੇ ਤਾਜ਼ਾ ਹਾਲਾਤ
NEXT STORY