ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਦਰਅਸਲ ਭਲਕੇ ਮਤਲਬ ਕਿ 12 ਨਵੰਬਰ ਤੋਂ ਪੰਜਾਬ ਸਰਕਾਰ ਨੇ ਬੋਗਸ ਖ਼ਰੀਦ ਦੇ ਡਰੋਂ ਝੋਨੇ ਦੀ ਖੁੱਲ੍ਹੀ ਖ਼ਰੀਦ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਝੋਨੇ ਦੀ ਖ਼ਰੀਦ ਲਈ ਕਈ ਸ਼ਰਤਾਂ ਲਾ ਦਿੱਤੀਆਂ ਹਨ। ਇਸ ਬਾਰੇ ਖ਼ੁਰਾਕ ਅਤੇ ਸਪਲਾਈਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਇਨ੍ਹਾਂ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਸੂਬੇ 'ਚ 12 ਨਵੰਬਰ ਤੋਂ ਖ਼ਰੀਦ ਕੇਂਦਰਾਂ 'ਚ ਝੋਨੇ ਦੀ ਖ਼ਰੀਦ ਸਿਰਫ ਡਿਪਟੀ ਕਮਿਸ਼ਨਰਾਂ ਦੀ ਅਗਾਊਂ ਮਨਜ਼ੂਰੀ ਨਾਲ ਹੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਨੂੰ ਜਲਦੀ ਮਿਲੇਗਾ ਇਕ ਹੋਰ ਤੋਹਫ਼ਾ! ਆਮ ਜਨਤਾ ਨੂੰ ਹੋਵੇਗਾ ਵੱਡਾ ਫ਼ਾਇਦਾ
ਮੰਡੀਆਂ 'ਚ ਖ਼ਰੀਦ ਹੁਣ ਫੋਟੋਗ੍ਰਾਫੀ ਨਾਲ ਹੋਵੇਗੀ। 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਮੌਕੇ ਕਿਸਾਨ, ਖ਼ਰੀਦ ਏਜੰਸੀ ਦੇ ਇੰਸਪੈਕਟਰ ਅਤੇ ਮੰਡੀ ਬੋਰਡ ਦੇ ਸੁਪਰਵਾਈਜ਼ਰ ਦੀ ਫ਼ਸਲ ਦੀ ਢੇਰੀ ਕੋਲ ਗਰੁੱਪ ਫੋਟੋ ਲਾਜ਼ਮੀ ਕਰਾਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਸਰਕਾਰ ਵਲੋਂ ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿਉਂਕਿ ਸ਼ੱਕ ਹੈ ਕਿ ਗੁਆਂਢੀ ਸੂਬਿਆਂ ਤੋਂ ਸਸਤਾ ਝੋਨਾ ਲਿਆ ਕੇ ਪੰਜਾਬ ਦੀਆਂ ਸਰਕਾਰੀ ਏਜੰਸੀਆਂ ਨੂੰ ਵੇਚਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਰੈੱਡ ਅਲਰਟ ਵਿਚਾਲੇ ਵੱਡੀ ਖ਼ਬਰ, ਅਸਲੇ ਸਣੇ ਕਾਬੂ ਕੀਤੇ ਦੋਸ਼ੀਆਂ ਦੇ ਵੱਡੇ ਖ਼ੁਲਾਸੇ
ਸਰਕਾਰ ਦਾ ਕਹਿਣਾ ਹੈ ਕਿ ਇਸ ਫ਼ੈਸਲੇ ਨਾਲ ਝੋਨੇ ਦੀ ਖ਼ਰੀਦ 'ਚ ਹੋ ਰਹੇ ਫਰਜ਼ਵਾੜੇ 'ਤੇ ਰੋਕ ਲੱਗੇਗੀ। ਇਹ ਵੀ ਦੱਸ ਦੇਈਏ ਕਿ ਸੂਬੇ 'ਚ ਝੋਨੇ ਦੀ ਸਰਕਾਰੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੋਈ ਸੀ ਪਰ ਮੰਡੀਆਂ 'ਚ ਫ਼ਸਲ ਹੜ੍ਹਾਂ ਕਾਰਨ ਅਕਤੂਬਰ 'ਚ ਆਉਣੀ ਸ਼ੁਰੂ ਹੋਈ ਸੀ। ਹੁਣ ਤੱਕ ਮੰਡੀਆਂ 'ਚ 149.31 ਲੱਖ ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਮੰਡੀਆਂ 'ਚ ਕੁੱਲ 155 ਲੱਖ ਮੀਟ੍ਰਿਕ ਟਨ ਫ਼ਸਲ ਆਉਣ ਦੀ ਸੰਭਾਵਨਾ ਹੈ। ਵਿਭਾਗ ਦੇ ਮੁਤਾਬਕ 12 ਨਵੰਬਰ ਤੋਂ ਝੋਨੇ ਦੀ ਖ਼ਰੀਦ ਦਾ ਮਾਮਲਾ ਜ਼ਿਲ੍ਹਾ ਮੰਡੀ ਅਫ਼ਸਰ ਵਲੋਂ ਲਿਆਂਦਾ ਜਾਵੇਗਾ ਤਾਂ ਡਿਪਟੀ ਕਮਿਸ਼ਨਰ ਤੁਰੰਤ ਐੱਸ. ਡੀ. ਐੱਮ. ਜਾਂ ਕਾਰਜਕਾਰੀ ਮੈਜਿਸਟ੍ਰੇਟ ਰੈਂਕ ਦੇ ਅਧਿਕਾਰੀ ਨੂੰ ਮੰਡੀ 'ਚ ਭੇਜੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੇ ਨਸ਼ਾ ਤਸਕਰ ਨੂੰ ਇਕ ਕਿੱਲੋ ਅਫ਼ੀਮ ਸਮੇਤ ਕੀਤਾ ਗ੍ਰਿਫ਼ਤਾਰ
NEXT STORY