ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ ਸਰਕਾਰ ਪਾਣੀਆਂ ਦੇ ਮੁੱਦੇ 'ਤੇ ਪੂਰੀ ਤਰ੍ਹਾਂ ਐਕਸ਼ਨ 'ਚ ਹੈ। ਇਸ ਦੇ ਮੱਦੇਨਜ਼ਰ ਬੀ. ਬੀ. ਐੱਮ. ਬੀ. ਦੇ ਖ਼ਿਲਾਫ਼ ਪੰਜਾਬ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪੁੱਜ ਗਈ ਹੈ। ਪੰਜਾਬ ਸਰਕਾਰ ਨੇ ਅਦਾਲਤ 'ਚ ਪੁਨਰਵਿਚਾਰ ਪਟੀਸ਼ਨ ਦਾਇਰ ਕਰਕੇ 6 ਮਈ ਦੇ ਹੁਕਮ ਨੂੰ ਗਲਤ ਠਹਿਰਾਇਆ ਹੈ। ਸਰਕਾਰ ਨੇ ਇਸ ਹੁਕਮ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਹਾਈਕੋਰਟ ਨੇ ਪੰਜਾਬ ਨੂੰ ਬੀ. ਬੀ. ਐੱਮ. ਬੀ. ਦੇ ਕੰਮ 'ਚ ਦਖ਼ਲ-ਅੰਦਾਜ਼ੀ ਨਾ ਕਰਨ ਦੀ ਹਦਾਇਤ ਦਿੱਤੀ ਸੀ।
ਇਹ ਵੀ ਪੜ੍ਹੋ : ਪ੍ਰੀਖਿਆਵਾਂ ਦੀਆਂ ਬਦਲ ਗਈਆਂ ਤਾਰੀਖ਼ਾਂ! ਵਿਦਿਆਰਥੀ ਪੜ੍ਹ ਲੈਣ ਇਹ ਜ਼ਰੂਰੀ ਖ਼ਬਰ
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ 'ਤੇ ਬੀ. ਬੀ. ਐੱਮ. ਬੀ. ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ 2 ਮਈ ਦੀ ਬੈਠਕ ਨੂੰ ਗਲਤ ਤਰੀਕੇ ਨਾਲ ਦੱਸ ਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਕਲਯੁਗੀ ਪੁੱਤ ਨੇ ਕਤਲ ਕਰ 'ਤਾ ਚੋਣਾਂ ਲੜ ਚੁੱਕਾ ਪਿਓ
ਪੰਜਾਬ ਸਰਕਾਰ ਨੇ ਕਿਹਾ ਕਿ ਬਿਨਾਂ ਕਿਸੇ ਅਧਿਕਾਰੀ ਤੋਂ ਬੀ. ਬੀ. ਐੱਮ. ਬੀ. ਨੇ ਹਰਿਆਣਾ ਨੂੰ ਪਾਣੀ ਜਾਰੀ ਕਰਨ ਦੀ ਕੋਸ਼ਿਸ਼ ਕੀਤੀ। ਪੰਜਾਬ ਸਰਕਾਰ ਦਾ ਸਵਾਲ ਸੀ ਕਿ ਜਦੋਂ ਫ਼ੈਸਲਾ ਹੀ ਨਹੀਂ ਹੋਇਆ ਤਾਂ ਫਿਰ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ।
ਚੇਅਰਮੈਨ 'ਤੇ ਬਿਆਨ ਬਦਲਣ ਦਾ ਦੋਸ਼
ਪੰਜਾਬ ਸਰਕਾਰ ਨੇ ਕਿਹਾ ਕਿ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਮਨੋਜ ਤ੍ਰਿਪਾਠੀ ਨੇ 8 ਮਈ ਨੂੰ ਅਦਾਲਤ ਦੀ ਕਾਰਵਾਈ ਦੌਰਾਨ ਮੰਨਿਆ ਕਿ ਉਨ੍ਹਾਂ ਨੂੰ ਸਿਰਫ ਸਥਾਨਕ ਲੋਕਾਂ ਨੇ ਘੇਰਿਆ ਸੀ। ਉਨ੍ਹਾਂ ਨੇ ਇਹ ਵੀ ਮੰਨਿਆ ਕਿ ਪੰਜਾਬ ਪੁਲਸ ਦੀ ਮਦਦ ਨਾਲ ਉਹ ਸੁਰੱਖਿਅਤ ਬਾਹਰ ਨਿਕਲੇ ਸਨ। ਪੰਜਾਬ ਸਰਕਾਰ ਨੇ ਕਿਹਾ ਕਿ 9 ਮਈ ਨੂੰ ਤ੍ਰਿਪਾਠੀ ਨੇ ਆਪਣਾ ਬਿਆਨ ਬਦਲ ਦਿੱਤਾ ਅਤੇ ਗੈਰ-ਕਾਨੂੰਨੀ ਹਿਰਾਸਤ 'ਚ ਰੱਖਣ ਦਾ ਦੋਸ਼ ਲਾਇਆ। ਪੰਜਾਬ ਸਰਕਾਰ ਨੇ ਮਨੋਜ ਤ੍ਰਿਪਾਠੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਤ੍ਰਿਪਾਠੀ ਨੇ ਹਰਿਆਣਾ ਨੂੰ ਜ਼ਬਰਦਸਤੀ 8500 ਕਿਊਸਿਕ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ-ਪਾਕਿ ਜੰਗਬੰਦੀ ਮਗਰੋਂ ਵੀ ਪੰਜਾਬ 'ਚ ਬੱਸ ਸੇਵਾ ਬੰਦ! ਯਾਤਰੀਆਂ ਲਈ ਖੜ੍ਹੀ ਹੋਈ ਮੁਸੀਬਤ
NEXT STORY