ਸੰਗਰੂਰ,(ਬੇਦੀ, ਹਰਜਿੰਦਰ, ਵਿਵੇਕ ਸਿੰਧਵਾਨੀ, ਯਾਦਵਿੰਦਰ)– ਪੰਜਾਬ ਅਤੇ ਯੂ. ਟੀ. ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਵਾਟਰ ਵਰਕਸ ਅਤੇ ਯੂ. ਟੀ. ਦੇ ਮੁਲਾਜ਼ਮਾਂ ਨੇ ਹਾਊਸਿੰਗ ਬੋਰਡ ਕਾਲੋਨੀ ਵਾਲੀ ਵਾਟਰ ਵਰਕਸ ’ਤੇ ਇਕੱਠੇ ਹੋ ਕੇ ਪੰਜਾਬ ਸਰਕਾਰ ਖਿਲਾਫ਼ ਰੈਲੀ ਕੀਤੀ। ਉਪਰੰਤ ਲਾਲ ਬੱਤੀ ਚੌਕ ’ਚ ਸਰਕਾਰ ਦੀ ਅਰਥੀ ਸਾਡ਼ੀ। ਆਗੂਆਂ ਨੇ ਕਿਹਾ ਕਿ ਸਰਕਾਰ ਨੇ ਗੱਲਬਾਤ ਰਾਹੀਂ ਮੰਗਾਂ ਦਾ ਹੱਲ ਤਾਂ ਕੀ ਕਰਨਾ ਸੀ, ਸਰਕਾਰ ਗੱਲਬਾਤ ਤੋਂ ਹੀ ਭੱਜ ਰਹੀ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਹੈ ਅਤੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਹੈ। ਆਗੂਆਂ ਨੇ ਮੰਗ ਕੀਤੀ ਕਿ ਕੱਚੇ ਵਰਕਰ ਪੱਕੇ ਕੀਤੇ ਜਾਣ, ਆਸ਼ਾ ਵਰਕਰ, ਮਿੱਡ-ਡੇ ਮੀਲ ਵਰਕਰ ਤੇ ਆਂਗਣਵਾਡ਼ੀ ਵਰਕਰਾਂ ਨੂੰ ਸਰਕਾਰੀ ਮੁਲਾਜ਼ਮ ਮੰਨਿਆ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਜੰਗਲਾਤ ਵਿਭਾਗ ਅੰਦਰ ਵਰਕਰਾਂ ਦੀ ਹੋ ਰਹੀ ਲੁੱਟ ਬੰਦ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 28 ਅਗਸਤ ਨੂੰ ਪਟਿਆਲਾ ’ਚ ਕੀਤੀ ਜਾਣ ਵਾਲੀ ਰੈਲੀ ’ਚ ਮੁਲਾਜ਼ਮ ਭਰਵੀਂ ਗਿਣਤੀ ’ਚ ਸ਼ਿਰਕਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯਸ਼ਪਾਲ ਸ਼ਰਮਾ, ਸੁਖਦੇਵ ਸਿੰਘ, ਸ਼੍ਰੀਨਿਵਾਸ, ਮਾਲਵਿੰਦਰ ਸਿੰਘ, ਹਰਜਿੰਦਰ ਕੌਰ ਕਾਕਡ਼ਾ, ਉਜਾਗਰ ਸਿੰਘ, ਬਲਦੇਵ ਸਿੰਘ, ਜਗਦੇਵ ਸਿੰਘ, ਪਵਿੱਤਰ ਸਿੰਘ, ਬਲਜਿੰਦਰ ਕੌਰ, ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਨਰਿੰਦਰ ਸਿੰਘ, ਗੁਲਜ਼ਾਰ ਸਿੰਘ, ਕਰਨੈਲ ਸਿੰਘ, ਨਿਰਭੈ ਸਿੰਘ, ਨਰਿੰਦਰ ਸਿੰਘ ਆਦਿ ਨੇ ਸੰਬੋਧਨ ਕੀਤਾ।
ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫ਼ਤਾਰ
NEXT STORY