ਬਾਬਾ ਬਕਾਲਾ ਸਾਹਿਬ (ਰਾਕੇਸ਼)- ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਸਬੰਧੀ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਸੱਦਾ ਪੱਤਰ ਦਿੱਤਾ। ਇਸ ਮੌਕੇ ਬਾਬਾ ਜੀ ਨੂੰ ਬੇਨਤੀ ਕੀਤੀ ਕਿ ਉਹ ਇਨ੍ਹਾਂ ਸਮਾਗਮਾਂ ਦੌਰਾਨ 23 ਨਵੰਬਰ ਨੂੰ ਹੋਣ ਵਾਲੇ “ਸਰਬ ਧਰਮ ਸੰਮੇਲਨ” ਵਿੱਚ ਵੀ ਜ਼ਰੂਰ ਸ਼ਿਰਕਤ ਕਰਨ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਦੀਪਕ ਬਾਲੀ ਵੱਲੋ ਸਾਂਝੇ ਤੌਰ ’ਤੇ ਬਾਬਾ ਜੀ ਨੂੰ ਸੱਦਾ-ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ 15 ਤਰੀਕ ਤੱਕ ਵੱਡੀ ਭਵਿੱਖਬਾਣੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ, ਬੂਥਾਂ 'ਤੇ ਪਹੁੰਚਣ ਲੱਗੇ ਵੋਟਰ
NEXT STORY