ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਵਿੱਖ ਦੇ ਨਾਗਰਿਕ ਹੋਣ ਦੇ ਨਾਤੇ ਬੱਚਿਆਂ ਦੀ ਤੰਦਰੁਸਤੀ ਅਤੇ ਸਿਹਤ ਪ੍ਰਤੀ ਬਹੁਤ ਗੰਭੀਰ ਹੈ। ਸਰਕਾਰ ਜਨਮ ਤੋਂ ਲੈ ਕੇ 18 ਸਾਲ ਤੱਕ ਦੇ ਬੱਚਿਆਂ ਵਿੱਚ ਜਨਮ ਸਮੇਂ ਨੁਕਸ, ਜਮਾਂਦਰੂ ਊਣਤਾਈਆਂ, ਬਚਪਨ ਦੀਆਂ ਬੀਮਾਰੀਆਂ, ਅਪੰਗਤਾ ਸਮੇਤ ਵਿਕਾਸ ਵਿੱਚ ਦੇਰੀ ਬਾਰੇ ਛੇਤੀ ਤੋਂ ਛੇਤੀ ਪਤਾ ਲਗਾਉਣ ’ਤੇ ਜੋਰ ਦੇ ਰਹੀ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਲਈ ਰਾਸ਼ਟਰੀ ਬਾਲ ਸਿਹਤ ਕਾਰਜਕ੍ਰਮ (ਆਰ.ਬੀ.ਐੱਸ.ਕੇ.) 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਬਾਲ ਸਿਹਤ ਪ੍ਰੋਗਰਾਮ ਨੂੰ ਲਾਗੂ ਕਰਨ ਬਾਰੇ ਹੋਰ ਵੇਰਵੇ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸੰਬੋਧਨ ਦੌਰਾਨ ਦੱਸਿਆ ਕਿ ਫਰਵਰੀ, 2022 ਤੋਂ ਜੁਲਾਈ, 2022 ਤੱਕ ਇਸ ਸਰਕਾਰ ਨੇ ਪਹਿਲੇ ਛੇ ਮਹੀਨਿਆਂ ’ਚ ਸਿਹਤ ਨੂੰ ਸਭ ਤੋਂ ਵੱਧ ਤਰਜੀਹ ਦੇਣ ਦੇ ਵਾਅਦੇ ਨੂੰ ਮੁੱਖ ਰੱਖਦਿਆਂ ਬੇਮਿਸਾਲ ਉਪਰਾਲੇ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ: SGPC ਚੋਣਾਂ ਨਾ ਹੋਣ ਪਿੱਛੇ ਭਾਜਪਾ ਅਤੇ RSS ਦਾ ਹੱਥ : ਸਿਮਰਨਜੀਤ ਮਾਨ
ਹਾਲਾਂਕਿ ਬਾਲ ਮੌਤ ਦਰ ਨੂੰ ਘਟਾਉਣ ਵਿੱਚ ਤਰੱਕੀ ਹੋਈ ਹੈ ਪਰ ਬੱਚੇ ਦੇ ਵਿਕਾਸ ਨਤੀਜਿਆਂ ਵਿੱਚ ਸੁਧਾਰ ਕਰਨ ਦੀ ਸਖ਼ਤ ਲੋੜ ਹੈ। ਸਾਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਬੱਚੇ ਦੇ ਜੀਵਨ ਦੇ ਸ਼ੁਰੂਆਤੀ ਸਾਲ ਬਚਾਅ ਅਤੇ ਵਿਕਾਸ ਦੋਵਾਂ ਲਈ ਮਹੱਤਵਪੂਰਨ ਹੁੰਦੇ ਹਨ। ਇਹ ਪ੍ਰੋਗਰਾਮ ਬੱਚਿਆਂ ਦੀ ਜਾਂਚ ਕਰਨ, ਡਾਕਟਰੀ ਸਹਾਇਤਾ ਦੀ ਲੋੜ ਵਾਲੀਆਂ ਸਿਹਤ ਸਥਿਤੀਆਂ ਦੀ ਪਛਾਣ ਕਰਨ ਲਈ ਇੱਕ ਮਹੱਤਵਪੂਰਣ ਪ੍ਰੋਗਰਾਮ ਹੈ। ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੇ 14096 ਆਂਗਣਵਾੜੀਆਂ ਵਿੱਚ 346502 ਬੱਚਿਆਂ ਅਤੇ 6090 ਸਰਕਾਰੀ ਸਕੂਲਾਂ ਵਿੱਚ 542150 ਬੱਚਿਆਂ ਦੀ ਮੋਬਾਈਲ ਹੈਲਥ ਟੀਮਾਂ ਵੱਲੋਂ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਡਿਲੀਵਰੀ ਪੁਆਇੰਟਾਂ 'ਤੇ 64563 ਨਵੇਂ ਜਨਮੇ ਬੱਚਿਆਂ ਦੀ ਜਾਂਚ ਕੀਤੀ ਗਈ। ਇਸ ਸਮੇਂ ਦੌਰਾਨ 179 ਗ਼ਰੀਬ ਅਤੇ ਬੇਸਹਾਰਾ ਪਰਿਵਾਰਾਂ ਦੇ 179 ਬੱਚਿਆਂ ਦਾ ਦਿਲ ਦੀ ਜਮਾਂਦਰੂ ਬੀਮਾਰੀ (ਦਿਲ ਵਿੱਚ ਛੇਕ) ਦਾ ਵੱਡੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਪ੍ਰੇਸ਼ਨ ਰਾਹੀਂ ਮੁਫ਼ਤ ਇਲਾਜ ਕੀਤਾ ਗਿਆ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦਿੱਤੀ ਗਈ।
ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ
ਉਨ੍ਹਾਂ ਦੱਸਿਆ ਕਿ ਅਜਿਹੇ ਅਪਰੇਸ਼ਨਾਂ ਦੇ ਇਲਾਜ ਦੀ ਲਾਗਤ ਗ਼ਰੀਬ ਪਰਿਵਾਰਾਂ ਲਈ ਬਹੁਤ ਜ਼ਿਆਦਾ ਹੈ। ਭਗਵੰਤ ਮਾਨ ਸਰਕਾਰ ਆਪਣੇ ਨਾਗਰਿਕਾਂ ਦੀ ਜਾਨ ਅਤੇ ਮਾਲ਼ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਹਤ ਵਿਭਾਗ ਪੰਜਾਬ ਦੇ ਸਾਰੇ ਬੱਚਿਆਂ ਦੀ ਸਿਹਤ ਰੱਖਿਆ ਅਤੇ ਉਨ੍ਹਾਂ ਨੂੰ ਭਵਿੱਖ ਦੇ ਸਿਹਤਮੰਦ ਨਾਗਰਿਕ ਬਣਾਉਣ ਲਈ ਯਤਨਸ਼ੀਲ ਹੈ। ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਨੇ ਮੋਬਾਈਲ ਸਿਹਤ ਟੀਮਾਂ ਤਾਇਨਾਤ ਕੀਤੀਆਂ ਹਨ, ਹਰੇਕ ਟੀਮ ਵਿੱਚ- ਦੋ ਡਾਕਟਰ (ਆਯੂਸ਼) ਇੱਕ ਮਰਦ ਅਤੇ ਇੱਕ ਔਰਤ, ਇੱਕ ਏ.ਐੱਨ.ਐੱਮ/ਸਟਾਫ਼ ਨਰਸ ਅਤੇ ਇੱਕ ਫਾਰਮਾਸਿਸਟ ਹੁੰਦਾ ਹੈ। ਹਰੇਕ ਮੋਬਾਈਲ ਟੀਮ ਨੂੰ ਸਕੂਲਾਂ ਅਤੇ ਆਂਗਨਵਾੜੀਆਂ ਦਾ ਦੌਰਾ ਕਰਨ ਲਈ ਇੱਕ ਵਾਹਨ ਮੁਹੱਈਆ ਕਰਵਾਇਆ ਗਿਆ ਹੈ ਅਤੇ ਉਹ ਲੋੜੀਂਦੇ ਟੈਸਟਿੰਗ ਟੂਲ ਅਤੇ ਦਵਾਈਆਂ ਨਾਲ ਲੈਸ ਹਨ।
ਪੜ੍ਹੋ ਇਹ ਵੀ ਖ਼ਬਰ: ਪਤੀ ਨੇ ਰੰਗੇ ਹੱਥੀਂ ਫੜੀ ਆਸ਼ਕ ਨੂੰ ਮਿਲਣ ਗਈ ਪਤਨੀ, ਹੋਇਆ ਜ਼ਬਰਦਸਤ ਹੰਗਾਮਾ (ਵੀਡੀਓ)
ਉਨ੍ਹਾਂ ਕਿਹਾ ਕਿ ਹਰੇਕ ਬੱਚੇ ਲਈ ਇੱਕ ਹੈਲਥ ਕਾਰਡ ਰੱਖਿਆ ਜਾਂਦਾ ਹੈ ਜਿਸ ਵਿੱਚ ਨਾ ਸਿਰਫ਼ ਬੱਚੇ ਦਾ ਸੰਬੰਧਿਤ ਮੈਡੀਕਲ ਰਿਕਾਰਡ ਹੁੰਦਾ ਹੈ, ਸਗੋਂ ਬੱਚੇ ਦੇ ਸਰੀਰਕ ਵਿਕਾਸ ਬਾਰੇ ਜਾਣਕਾਰੀ ਹੁੰਦੀ ਹੈ। ਇਸ ਕਾਰਡ ਰਾਹੀਂ ਬੱਚੇ ਦੇ ਵਿਕਾਸ ਦਾ ਮੁਲਾਂਕਣ ਵੀ ਕੀਤਾ ਜਾਂਦਾ ਹੈ। ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ ਨੇ ਗ਼ਰੀਬ ਬੱਚਿਆਂ ਦੇ ਭਵਿੱਖ ਨੂੰ ਉੱਜਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਵਿਭਾਗ ਨੂੰ ਮਿਲ ਰਹੇ ਸਹਿਯੋਗ ਲਈ ਧੰਨਵਾਦ ਕੀਤਾ ।
ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬਾਹਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ
NEXT STORY