ਚੰਡੀਗੜ੍ਹ : ਪੰਜਾਬੀਆਂ ਨੂੰ ਹੁਣ ਬੋਟਿੰਗ ਦਾ ਮਜ਼ਾ ਪੰਜਾਬ ਦੇ ਜ਼ਿਲ੍ਹਿਆਂ 'ਚ ਹੀ ਮਿਲਣ ਵਾਲਾ ਹੈ। ਉਨ੍ਹਾਂ ਨੂੰ ਹੁਣ ਬੋਟਿੰਗ ਕਰਨ ਲਈ ਜੇਬਾਂ ਢਿੱਲੀਆਂ ਕਰਕੇ ਚੰਡੀਗੜ੍ਹ ਜਾਂ ਜੰਮੂ-ਕਸ਼ਮੀਰ ਵਰਗੀਆਂ ਦੂਰ-ਦੁਰਾਡੇ ਦੀਆਂ ਥਾਵਾਂ 'ਤੇ ਜਾਣ ਦੀ ਲੋੜ ਨਹੀਂ ਪਵੇਗੀ। ਸੂਤਰਾਂ ਦੇ ਮੁਤਾਬਕ ਸੂਬੇ 'ਚ ਕਰੀਬ 6 ਨਹਿਰਾਂ ਨੂੰ ਇਸ ਯੋਜਨਾ 'ਚ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਯੋਜਨਾ ਤਹਿਤ ਰੋਪੜ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ਨੂੰ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਹੋਰ ਲੋੜਵੰਦਾਂ ਨੂੰ ਵੀ ਮਿਲੀ ਵੱਡੀ ਰਾਹਤ
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਜ਼ਿਲ੍ਹਿਆਂ 'ਚ ਪੈਂਦੇ ਬੰਨ੍ਹਾਂ 'ਚ ਬੋਟਿੰਗ ਦੀਆਂ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣਗੀਆਂ। ਸੂਬੇ 'ਚ ਸੈਰ-ਸਪਾਟੇ ਨੂੰ ਵਧਾਉਣ ਲਈ ਜਲ ਸਰੋਤ ਵਿਭਾਗ ਨੇ ਇਸ ਨੂੰ ਲੈ ਕੇ ਇਕ ਫਿਜ਼ੀਬਿਲਟੀ ਰਿਪੋਰਟ ਵੀ ਤਿਆਰ ਕਰ ਲਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ 'ਚ ਹੋਣ ਜਾ ਰਿਹਾ ਵੱਡਾ ਬਦਲਾਅ! ਅਗਲੇ 7 ਦਿਨਾਂ ਲਈ ਜਾਰੀ ਹੋਈ ਚਿਤਾਵਨੀ
ਇਸ ਬਾਰੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦਾ ਕਹਿਣਾ ਹੈ ਕਿ ਅਸੀਂ ਨਹਿਰਾਂ ਦੀ ਪਛਾਣ ਕਰ ਰਹੇ ਹਾਂ, ਜਿੱਥੇ ਬੋਟਿੰਗ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਪਹਿਲਾਂ ਟੈਂਡਰ ਹੋਣਗੇ ਅਤੇ ਫਿਰ ਕਿਸ਼ਤੀਆਂ ਖ਼ਰੀਦੀਆਂ ਜਾਣਗੀਆਂ, ਜਿਸ ਤੋਂ ਬਾਅਦ ਸੈਲਾਨੀਆਂ ਦਾ ਗ੍ਰਾਫ਼ ਵਧੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੱਸਦਾ-ਵੱਸਦਾ ਉੱਜੜਿਆ ਪਰਿਵਾਰ, ਕੰਮ 'ਤੇ ਜਾ ਰਹੇ ਮਾਪਿਆਂ ਦੇ ਜਵਾਨ ਪੁੱਤ ਨਾਲ ਵਾਪਰੀ ਅਣਹੋਣੀ
NEXT STORY