ਚੰਡੀਗੜ੍ਹ (ਅਸ਼ਵਨੀ) : ਪੰਜਾਬ ਸਰਕਾਰ ਇਕ ਲੱਖ ਨੌਕਰੀਆ ਦੇ ਟੀਚੇ ਨੂੰ ਹਾਸਲ ਕਰਨ ਦੀ ਰਾਹ ’ਤੇ ਯਤਨਸ਼ੀਲ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਮਹਿਕਮੇ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਟੀਚਾ ਹਾਸਲ ਕਰਨ ਲਈ ਅੱਗੇ ਵਧਣ ਦਾ ਨਿਰਦੇਸ਼ ਦਿੱਤਾ। ਮੁੱਖ ਮੰਤਰੀ ਨੇ ਮਾਰਚ, 2017 ਦੇ ਸਮੇਂ ਤੋਂ, ਖ਼ਾਸ ਕਰਕੇ ਕੋਵਿਡ-19 ਦੇ ਔਖੇ ਸਮਿਆਂ ਦੌਰਾਨ ਵੀ ਸਰਕਾਰੀ, ਪ੍ਰਾਈਵੇਟ ਖੇਤਰ ਤੋਂ ਇਲਾਵਾ ਸਵੈ-ਰੋਜਗਾਰ ਵਿਚ 17.61 ਲੱਖ ਨੌਕਰੀਆਂ ਦੇਣ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਮਹਿਕਮੇ ਵਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਮਹਿਕਮੇ ਨੇ ਸਰਵਿਸ ਅਤੇ ਆਈ. ਟੀ. ਸੈਕਟਰ ਵਿਚ ਮੌਜੂਦਾ ਰੋਜ਼ਗਾਰ ਮਾਰਕੀਟ ਦੀ ਗਤੀ ਦੇ ਮੁਤਾਬਕ ਸਾਡੇ ਨੌਜਵਾਨਾਂ ਨੂੰ ਤਕਨੀਕੀ ਹੁਨਰ ਦੇ ਪੱਖ ਤੋਂ ਲੈਸ ਕਰਨ ਵਿਚ ਸਹੂਲਤ ਮੁਹੱਈਆ ਕਰਵਾਉਣ ਲਈ ਲਾਮਿਸਾਲ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ : ਰੰਧਾਵਾ ਤੇ ਚੰਨੀ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੀ ਸਰਕਾਰ ’ਚ ਮੰਤਰੀ ਰਹਿਣ ਲਈ ਮੰਗਣ ਮੁਆਫ਼ੀ : ਚੀਮਾ
ਮਹਿਕਮੇ ਦੇ ਸਕੱਤਰ ਰਾਹੁਲ ਤਿਵਾੜੀ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੰਤਰੀ ਪਰਿਸ਼ਦ ਵਲੋਂ ਦਿੱਤੀ ਜਾ ਚੁੱਕੀ ਪ੍ਰਵਾਨਗੀ ਅਧੀਨ 61,336 ਅਸਾਮੀਆਂ ਭਰਨ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਮਹਿਕਮਾ ਜਲਦ ਹੀ 40 ਵਿਭਾਗਾਂ ਦੇ ਪ੍ਰਸ਼ਾਸਕੀ ਸਕੱਤਰਾਂ ਨੂੰ ਬਾਕੀ ਲਗਭਗ 39,000 ਖਾਲੀ ਅਸਾਮੀਆਂ ਦੇ ਪ੍ਰਸਤਾਵ ਮਨਜ਼ੂਰੀ ਲਈ ਮੰਤਰੀ ਮੰਡਲ ਨੂੰ ਭੇਜਣ ਲਈ ਕਹੇਗਾ।
ਇਹ ਵੀ ਪੜ੍ਹੋ : ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਬਚਾਅ ਲਈ ਫਿਰ ਡਟੇ ਸਕੂਲ ਸਿੱਖਿਆ ਮੰਤਰੀ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਦਾਕਾਰ ਕੁਲਜਿੰਦਰ ਸਿੱਧੂ ਹੱਥ 'ਚ 'ਕਾਲਾ ਝੰਡਾ' ਲੈ ਕੇ ਪਹੁੰਚੇ ਰੋਸ ਪ੍ਰਦਰਸ਼ਨ 'ਚ
NEXT STORY