ਚੰਡੀਗੜ੍ਹ : ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਖਿਆ ਹੈ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ। ਅਧਿਆਪਕਾਂ ਨੂੰ ਪੱਕੇ ਕਰਨ ਦਾ ਫ਼ੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਗਿਆ ਸੀ, ਉਸ ਨੂੰ ਬੂਰ ਪੈ ਗਿਆ ਹੈ। ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹੁਣ ਬਾਕੀਆਂ ਲਈ ਕੰਮ ਕਰਾਂਗੇ। ਭਗਵੰਤ ਮਾਨ ਨੇ ਆਖਿਆ ਹੈ ਕਿ ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ। ਜੋ ਅਸੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੀ ਅਦਾਲਤ ਵਲੋਂ ‘ਬਾਦਲਾਂ’ ਨੂੰ ਵੱਡਾ ਝਟਕਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪ੍ਰਸ਼ਾਸਨ ਦੇ ਰਡਾਰ ’ਤੇ ਪਾਬੰਦੀਸ਼ੁਦਾ ‘ਕਾਨਾ ਹਵਾਈ’ ਅਤੇ ‘ਬੰਬ’ ਦੇ ਨਾਜਾਇਜ਼ ਕਾਰਖਾਨੇ
NEXT STORY