ਲੁਧਿਆਣਾ (ਵਿੱਕੀ) : ਪੰਜਾਬ ’ਚ ਹੁਣ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ ਕਰ ਦਿੱਤੀ ਗਈ ਹੈ। ਇਹ ਫੈਸਲਾ ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ (ਐੱਨ. ਸੀ. ਪੀ. ਸੀ. ਆਰ.) ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਲਿਆ ਗਿਆ ਹੈ ਤਾਂ ਜੋ 3 ਤੋਂ 6 ਸਾਲ ਦੀ ਉਮਰ ਦੇ ਬੱਚਿਆਂ ਨੂੰ ਸਰਵਪੱਖੀ ਵਿਕਾਸ ਅਤੇ ਸੁਰੱਖਿਅਤ ਵਿਦਿਅਕ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਡੀ.ਪੀ.ਓ.) ਗੁਲਬਹਾਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਤਹਿਤ ਜ਼ਿਲ੍ਹੇ ਦੇ ਸਾਰੇ ਨਿੱਜੀ ਵਿਦਿਅਕ ਅਦਾਰਿਆਂ, ਖਾਸ ਕਰਕੇ ਪ੍ਰੀ-ਪ੍ਰਾਇਮਰੀ ਅਤੇ ਪਲੇਅ-ਵੇਅ ਸਕੂਲਾਂ ਲਈ ਰਜਿਸਟਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
ਤੂਰ ਨੇ ਕਿਹਾ ਕਿ ਵਿਭਾਗ ਵਲੋਂ ਈ. ਸੀ. ਸੀ. ਈ. (ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ) ਅਧੀਨ ਕੰਮ ਕਰਨ ਵਾਲੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਦਿਲਚਸਪੀ ਰੱਖਣ ਵਾਲੇ ਅਦਾਰੇ ਸਬੰਧਤ ਬਲਾਕ ਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਾਂ ਬਾਲ ਵਿਕਾਸ ਪ੍ਰਾਜੈਕਟ ਅਫਸਰ ਦੇ ਦਫਤਰ ਨਾਲ ਸੰਪਰਕ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਅਹਿਮ ਖ਼ਬਰ, ਖੜ੍ਹਾ ਹੋਇਆ ਨਵਾਂ ਰੇੜਕਾ
ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਫਾਰਮ ਨੰ. 1 ਭਰਨਾ ਲਾਜ਼ਮੀ ਹੋਵੇਗਾ, ਜੋ ਕਿ ਸਬੰਧਤ ਦਫਤਰਾਂ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸੰਸਥਾਵਾਂ ਵਿਰੁੱਧ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਜੋ ਰਜਿਸਟਰਡ ਨਹੀਂ ਹਨ ਜਾਂ ਈ. ਸੀ. ਸੀ. ਈ. ਨੀਤੀ ਦੇ ਨਿਰਧਾਰਿਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੇ ਹਨ। ਇਸ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਅਧਿਕਾਰੀ ਸਮੇਂ-ਸਮੇਂ ’ਤੇ ਸਕੂਲਾਂ ਦਾ ਅਚਨਚੇਤ ਨਿਰੀਖਣ ਵੀ ਕਰਨਗੇ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਇਸ ਰੂਟ 'ਤੇ ਬੱਸ ਸੇਵਾ ਹੋਈ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਗੰਦੇ ਧੰਦੇ ਦਾ ਪਰਦਾਫਾਸ਼! ਹੋਟਲ 'ਚ ਰੱਖੀਆਂ ਸੀ ਪੱਕੀਆਂ ਔਰਤਾਂ, ਗਾਹਕ ਬੁਲਾ ਕਰਵਾਉਂਦੇ ਸੀ...
NEXT STORY