ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਰਿਆਵਾਂ ’ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫ਼ਸਲਾਂ ਅਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: Uppal Farm ਵਾਲੀ ਕੁੜੀ ਦੀ Private Video Leak ਮਾਮਲੇ 'ਚ ਨਵਾਂ ਮੋੜ! ਹੋ ਗਿਆ ਵੱਡਾ ਐਕਸ਼ਨ

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਪਾਣੀ ਨਾਲ ਮੁੱਖ ਤੌਰ ’ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵੱਲੋਂ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀਆਂ ਵੱਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰ ਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉੱਥੇ ਹੀ ਰਾਹਤ ਕਾਰਜਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ’ਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ’ਤੇ ਜਾਰੀ ਰੱਖੇ ਜਾ ਸਕਣ।
ਇਹ ਵੀ ਪੜ੍ਹੋ: Uppal Farm ਵਾਲੀ ਕੁੜੀ ਤੇ ਮੁੰਡੇ ਦਾ ਹੋ ਗਿਆ ਸਮਝੌਤਾ, ਸਾਹਮਣੇ ਆਈਆਂ ਨਵੀਆਂ ਪੋਸਟਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲ ਸਰੋਤ ਮੰਤਰੀ ਨੇ ਫਿਰੋਜ਼ਪੁਰ ਦੇ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ ਦਾ ਕੀਤਾ ਦੌਰਾ
NEXT STORY