ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਸਿਹਤ ਸੰਭਾਲ ਖੇਤਰ ’ਚ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ. ਐੱਸ. ਡੀ. ਐੱਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ (ਬੀ. ਐੱਫ. ਯੂ. ਐੱਚ. ਐੱਸ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ’ਚ ਇਕ ਸੈਂਟਰ ਆਫ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਛੁੱਟੀ ਰੱਦ! ਐਤਵਾਰ ਨੂੰ ਵੀ ਕਰਨਾ ਪਵੇਗਾ ਕੰਮ
ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਦੀ ਮੌਜੂਦਗੀ ’ਚ ਇਸ ਸਮਝੌਤੇ ’ਤੇ ਪੀ. ਐੱਸ. ਡੀ. ਐੱਮ. ਦੀ ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਤੇ ਬੀ. ਐੱਫ. ਯੂ. ਐੱਚ. ਐੱਸ. ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਦਸਤਖ਼ਤ ਕੀਤੇ। ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਆਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਤੇ ਐੱਮ.ਆਰ.ਆਈ. ’ਚ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਦੀ ਦਿਸ਼ਾ ਵਲ ਇਹ ਇਕ ਅਹਿਮ ਕਦਮ ਹੈ। ਉਨ੍ਹਾਂ ਨੇ ਤਨਖ਼ਾਹ ਵਾਲੇ ਰੁਜ਼ਗਾਰ ਤੇ ਸਵੈ-ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤੇ ਨੌਜਵਾਨਾਂ ਨੂੰ ਸਨਮਾਨਜਨਕ ਰੋਜ਼ੀ-ਰੋਟੀ ਕਮਾਉਣ ਦੇ ਨਾਲ-ਨਾਲ ਰੁਜ਼ਗਾਰ ਪੈਦਾ ਕਰਨ ਲਈ ਉੱਦਮਾਂ ਦੀ ਪੜਚੋਲ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਨੂੰ ਮਿਲਣਗੇ ਢਾਈ-ਢਾਈ ਲੱਖ ਰੁਪਏ, ਜਾਣੋ ਕੀ ਨੇ ਸ਼ਰਤਾਂ
ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀ. ਐੱਸ. ਡੀ. ਐੱਮ. ਵਲੋਂ ਫੰਡਿੰਗ, ਮਾਰਗਦਰਸ਼ਨ ਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਲਾਮਬੰਦੀ ’ਚ ਸਹਿਯੋਗ ਦਿੱਤਾ ਜਾਵੇਗਾ ਤੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ। ਬੀ. ਐੱਫ. ਯੂ. ਐੱਚ. ਐੱਸ. ਵਲੋਂ ਸੈਂਟਰ ਆਫ ਐਕਸੀਲੈਂਸ ਦੇ ਪ੍ਰਬੰਧਨ ਦੇ ਨਾਲ-ਨਾਲ ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਤੇ ਪਲੇਸਮੈਂਟ ਦੀ ਸਹੂਲਤ ਦਿੱਤੀ ਜਾਵੇਗੀ। ਇਹ ਭਾਈਵਾਲੀ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਤੇ ਸਿਹਤ ਸੰਭਾਲ ਖੇਤਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੀ. ਐੱਸ. ਡੀ. ਐੱਮ. ਤੇ ਬੀ. ਐੱਫ. ਯੂ. ਐੱਚ.ਐੱਸ. ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ ਦੀ ਜੇਲ੍ਹ ਰੋਡ ’ਤੇ ਤੜਕਸਾਰ ਮਿਲੀ ਇਕ ਨੌਜਵਾਨ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
NEXT STORY