ਸ਼ੇਰਪੁਰ (ਅਨੀਸ਼) : ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸੂਬੇ ਦੇ ਹਜ਼ਾਰਾਂ ਡਿਪੂ ਹੋਲਡਰਾਂ ਨੂੰ ਖ਼ੁਸ਼ ਕਰਦੇ ਹੋਏ ਕਮਿਸ਼ਨ 'ਚ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਵੰਡੀ ਜਾਣ ਵਾਲੀ ਕਣਕ 'ਤੇ ਡਿਪੂ ਹੋਲਡਰਾਂ ਦਾ ਕਮਿਸ਼ਨ 50 ਰੁਪਏ ਤੋਂ ਵਧਾ ਕੇ 90 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕੁੜੀ ਦੀਆਂ ਫ਼ੋਟੋਆਂ ਨਾਲ ਛੇੜਛਾੜ ਕਰ ਕੇ ਔਰਤ ਨੇ ਸੋਸ਼ਲ ਮੀਡੀਆ 'ਤੇ ਕੀਤੀਆਂ ਵਾਇਰਲ, ਪੁਲਸ ਨੇ ਕੀਤਾ ਕਾਬੂ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਮਾਰਕਫੈੱਡ ਰਾਹੀਂ ਆਟਾ ਵੰਡਣ ਦੀ ਸਕੀਮ ਸ਼ੁਰੂ ਕੀਤੀ ਗਈ ਸੀ ਪਰ ਡਿਪੂ ਹੋਲਡਰਾਂ ਦੇ ਵਿਰੋਧ ਨੂੰ ਦੇਖਦੇ ਹੋਏ ਸਰਕਾਰ ਨੂੰ ਯੂ-ਟਰਨ ਲੈਣਾ ਪਿਆ।
ਇਹ ਵੀ ਪੜ੍ਹੋ : ਪੇਟ ਦਰਦ ਦੀ ਸ਼ਿਕਾਇਤ ਲੈ ਕੇ ਹਸਪਤਾਲ ਪੁੱਜੀ ਨਾਬਾਲਗਾ ਨਿਕਲੀ ਗਰਭਵਤੀ, ਕੁੜੀ ਦਾ ਹੋ ਚੁੱਕਿਆ ਸੀ ਗਰਭਪਾਤ
ਪੰਜਾਬ ਦੇ ਵਿੱਤ ਵਿਭਾਗ ਵੱਲੋਂ ਖ਼ੁਰਾਕ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਜਾਣੂੰ ਕਰਵਾਇਆ ਗਿਆ ਹੈ ਕਿ ਡਿਪੂ ਹੋਲਡਰਾਂ ਵੱਲੋਂ ਭਾਰਤ ਸਰਕਾਰ ਵੱਲੋਂ ਭੇਜੀ ਜਾਣ ਪ੍ਰਧਾਨ ਮੰਤਰੀ ਯੋਜਨਾ ਤਹਿਤ ਵੰਡੀ ਜਾਂਦੀ ਕਣਕ 'ਤੇ 90 ਰੁਪਏ ਕੁਇੰਟਲ ਦੀ ਸਹਿਮਤੀ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿਨ ਦਿਹਾੜੇ ਪੈਟਰੋਲ ਪੰਪ ਲੁੱਟ ਕੇ ਲੈ ਗਏ ਲੁਟੇਰੇ
NEXT STORY