ਚੰਡੀਗੜ੍ਹ (ਰਮਨਦੀਪ ਸਿੰਘ ਸੋਢੀ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਧਿਆਪਕਾਂ ਲਈ ਵੱਡਾ ਅਤੇ ਰਾਹਤ ਭਰਿਆ ਫ਼ੈਸਲਾਂ ਲੈਂਦਿਆਂ ਅਧਿਆਪਕਾਂ ਦੀ ਬਦਲੀ ਪ੍ਰਕਿਰਿਆ ਨੂੰ ਸੌਖਾ ਕਰ ਦਿੱਤਾ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਅਧਿਆਪਕ ਆਪਣੇ ਜ਼ਿਲ੍ਹੇ ਵਿਚ ਆਸਾਨੀ ਨਾਲ ਬਦਲੀ ਕਰਵਾ ਸਕਣਗੇ। ਜੇ ਉਹ ਆਪਣੇ ਇਲਾਕੇ ਵਿਚ ਆਉਂਣਾ ਚਾਹੁੰਦੇ ਹਨ ਤਾਂ ਉਥੇ ਵੀ ਆ ਸਕਦੇ ਹਨ, ਇਥੇ ਤਕ ਕਿ ਘਰ ਦੇ ਨੇੜੇ ਵੀ ਆਪਣੀ ਬਦਲੀ ਕਰਵਾ ਸਕਦੇ ਹਨ। ਇਸ ਪ੍ਰਕਿਰਿਆ ਨੂੰ ਹੋਰ ਸੌਖਾਲਾ ਕਰ ਦਿੱਤਾ ਗਿਆ ਹੈ ਤਾਂ ਜੋ ਅਧਿਆਪਕਾਂ ਨੂੰ ਬਦਲੀ ਕਰਵਾਉਣ ਲਈ ਦਫ਼ਤਰਾਂ ਦੇ ਚੱਕਰ ਨਾ ਲਾਉਣੇ ਪੈਣ ਅਤੇ ਉਨ੍ਹਾਂ ਦਾ ਧਿਆਨ ਪੜ੍ਹਾਉਣ ਵਾਲੇ ਪਾਸੇ ਹੀ ਜ਼ਿਆਦਾ ਰਹੇ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਫ਼ੈਸਲਾ 10 ਲੱਖ 77 ਹਜ਼ਾਰ ਕੱਟੇ ਹੋਏ ਰਾਸ਼ਨ ਕਾਰਡ ਕੀਤੇ ਬਹਾਲ
ਇਥੇ ਹੀ ਬਸ ਨਹੀਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਅਧਿਆਪਕ ਨੂੰ ਕੋਈ ਗੰਭੀਰ ਬਿਮਾਰੀ ਹੈ ਜਾਂ ਉਸ ਦੇ ਕਿਸੇ ਪਰਿਵਾਰਕ ਮੈਂਬਰ ਨੂੰ ਕੋਈ ਗੰਭੀਰ ਬਿਮਾਰੀ ਹੈ ਅਤੇ ਉਹ ਉਸ ਮੈਂਬਰ ਦੀ ਦੇਖ-ਰੇਖ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਵੀ ਇਕ ਅਰਜ਼ੀ ਦੇ ਕੇ ਮਨਜ਼ੂਰੀ ਲੈ ਸਕਦਾ ਹੈ ਜਾਂ ਫਿਰ ਬਦਲੀ ਕਰਵਾ ਸਕਦਾ ਹੈ। ਪਹਿਲਾਂ ਅਜਿਹਾ ਹੁੰਦਾ ਸੀ ਕਿ ਅਧਿਆਪਕਾਂ ਨੂੰ ਇਕ ਜ਼ਿਲ੍ਹੇ ਤੋਂ ਦੂਜੇ ਜ਼ਿਲ੍ਹੇ ਵਿਚ ਸਕੂਲ ਪੜ੍ਹਾਉਣ ਲਈ ਜਾਣਾ ਪੈਂਦਾ ਸੀ, ਜਿਸ ਦੇ ਚੱਲਦੇ ਧੁੰਦ ਦੇ ਮੌਸਮ ਦੌਰਾਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ, ਜਿਨ੍ਹਾਂ ਵਿਚ ਅਧਿਆਪਕਾਂ ਦੀ ਜਾਨਾਂ ਤਕ ਜਾ ਚੁੱਕੀਆਂ ਹਨ, ਇਸ ਦਰਮਿਆਨ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਅਧਿਆਪਕਾਂ ਲਈ ਬੇਹੱਦ ਰਾਹਤ ਭਰਿਆ ਮੰਨਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦਰਗਾਹ ’ਤੇ ਸੇਵਾ ਕਰਨ ਵਾਲੇ ਦੀ ਚਮਕੀ ਕਿਸਮਤ, ਰਾਤੋਂ-ਰਾਤ ਬਣ ਗਏ ਕਰੋੜ ਪਤੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਣਤੰਤਰ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਆਉਣ-ਜਾਣ ਵਾਲੇ ਵ੍ਹੀਕਲਾਂ ਦੀ ਕੀਤੀ ਚੈਕਿੰਗ
NEXT STORY