ਜਲੰਧਰ- ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਭਗਵੰਤ ਮਾਨ ਜੀ ਅਗਵਾਈ ਵਾਲੀ ਸਰਕਾਰ ਵੱਲੋਂ ਵੱਡੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਪੁਲਸ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਭਰਤੀਆਂ ਕੀਤੀਆ ਜਾ ਰਹੀਆਂ ਹਨ। ਮਾਨ ਸਰਕਾਰ ਨੇ ਮਹਿਜ਼ ਤਿੰਨ ਸਾਲਾਂ ਦੇ ਵਕਫ਼ੇ ਵਿਚ ਹੀ 8378 ਭਰਤੀਆਂ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ। ਇਥੇ ਹੀ ਬਸ ਨਹੀਂ ਸਗੋਂ ਪੰਜਾਬ ਸਰਕਾਰ ਅੱਗੇ ਪੁਲਸ ਫੋਰਸ ਵਿਚ ਹੋਰ ਭਰਤੀਆਂ ਕਰਨ ਜਾ ਰਹੀ ਹੈ।
ਇਥੇ ਦੱਸ ਦੇਈਏ ਕਿ ਬੀਤੇ ਦਿਨੀਂ ਇਸੇ ਸਬੰਧ ਵਿਚ ਡੀ. ਜੀ. ਪੀ. ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਅ ਐਂਡ ਆਰਡਰ ਦਾ ਰਿਵਿਊ ਕੀਤਾ ਅਤੇ ਨਸ਼ਿਆਂ, ਡਰੱਗਜ਼, ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ। ਡੀ. ਜੀ. ਪੀ. ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ ਕਿ ਪੁਲਸ ਵਿਭਾਗ 'ਚ ਸਿਰਜੀਆਂ ਗਈਆਂ 10 ਹਜ਼ਾਰ ਪੋਸਟਾਂ ਨੂੰ ਭਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ। ਇਸ ਨਾਲ ਨਾ ਸਿਰਫ਼ ਪੰਜਾਬ ਪੁਲਸ ਨੂੰ ਹੋਰ ਬਲ ਮਿਲੇਗਾ ਸਗੋਂ ਪੰਜਾਬ ਵਿਚ ਵਾਪਰਨ ਵਾਲੀਆਂ ਵਾਰਦਾਤਾਂ ਨੂੰ ਠੱਲ੍ਹ ਪਵੇਗੀ।
ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਫੀਲਡ 'ਚ ਜ਼ਿਆਦਾ ਸਮਾਂ ਰਹਿਣ, ਥਾਣਿਆਂ ਦੀ ਅਚਨਚੇਤ ਚੈਕਿੰਗ ਅਤੇ ਲੋਕਾਂ ਨਾਲ ਪਬਲਿਕ ਮੀਟਿੰਗ ਕਰਨ ਦੇ ਹੁਕਮ ਜਾਰੀ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੁਲਸ ਦਾ ਮੁੱਖ ਕੰਮ ਇਨਸਾਫ਼ ਦੇਣਾ ਹੈ। ਉਨ੍ਹਾਂ ਕੋਲ ਸ਼ਿਕਾਇਤਾਂ ਵੀ ਆਈਆਂ ਸਨ ਕਿ ਕਈ ਜ਼ਿਲ੍ਹਿਆਂ 'ਚ ਝੂਠੇ ਪਰਚਿਆਂ ਦੇ ਮਾਮਲੇ ਆਏ ਹਨ, ਜਿਨ੍ਹਾਂ ਦੀ ਨਿਰਪੱਖ ਤੌਰ 'ਤੇ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਐੱਮ. ਐੱਲ. ਆਰਜ਼ ਮੈਰਿਟ 'ਤੇ ਬਣਾਈਆਂ ਜਾਣ। ਮੁੱਖ ਮੰਤਰੀ ਨੇ ਪ੍ਰੋਫੈਸ਼ਨਲ ਤਰੀਕੇ ਨਾਲ ਪੁਲੀਸਿੰਗ ਕਰਨ 'ਤੇ ਜ਼ੋਰ ਦਿੱਤਾ।
PM ਇੰਟਰਨਸ਼ਿਪ ਸਕੀਮ ਦਾ ਲਾਭ ਲੈਣ ਲਈ ਪੋਰਟਲ ’ਤੇ ਕਰੋ ਅਪਲਾਈ
NEXT STORY