ਚੰਡੀਗੜ੍ਹ (ਰਮਨਜੀਤ ਸਿੰਘ) : ਆਪਣੇ ਚੋਣਾਵੀ ਵਾਅਦੇ ਮੁਤਾਬਕ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਬੋਰਡਾਂ ਤੇ ਕਾਰਪੋਰੇਸ਼ਨਾਂ 'ਚ ਤਾਇਨਾਤ 36 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ (ਪੱਕਾ) ਕਰਨ ਸਬੰਧੀ ਗਠਿਤ ਕੈਬਨਿਟ ਸਬ ਕਮੇਟੀ ਦੀ ਪਹਿਲੀ ਬੈਠਕ ਸੋਮਵਾਰ ਨੂੰ ਹੋਈ। ਬੈਠਕ 'ਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਮੀਤ ਹੇਅਰ ਤੇ ਹਰਜੋਤ ਸਿੰਘ ਬੈਂਸ ਸ਼ਾਮਲ ਹੋਏ।
ਇਹ ਵੀ ਪੜ੍ਹੋ : ਨਾਬਾਲਗ ਧੀ ਨੂੰ ਢਿੱਡ ਦਰਦ ਦੀ ਦਵਾਈ ਦਿਵਾਉਣ ਗਏ ਪਰਿਵਾਰ ਦੇ ਉੱਡੇ ਹੋਸ਼, ਨਿਕਲੀ 4 ਮਹੀਨਿਆਂ ਦੀ ਗਰਭਵਤੀ
ਜਾਣਕਾਰੀ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ 'ਚ ਹੋਈ। ਇਸ ਬੈਠਕ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਪਿਛਲੀਆਂ ਸਰਕਾਰਾਂ ਵੱਲੋਂ ਹੁਣ ਤੱਕ ਕੀਤੇ ਗਏ ਅਧੂਰੇ ਯਤਨਾਂ ’ਤੇ ਚਰਚਾ ਕੀਤੀ ਗਈ ਤੇ ਉਨ੍ਹਾਂ ਨਾਲ ਸਬੰਧਿਤ ਕਾਨੂੰਨੀ ਪਹਿਲੂਆਂ ਨੂੰ ਦੇਖਿਆ ਗਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਸਿਮਰਜੀਤ ਬੈਂਸ' ਨੇ ਕੀਤਾ ਆਤਮ-ਸਮਰਪਣ, ਜਬਰ-ਜ਼ਿਨਾਹ ਮਾਮਲੇ 'ਚ ਭਗੌੜਾ ਐਲਾਨ ਚੁੱਕੀ ਹੈ ਅਦਾਲਤ
ਕਮੇਟੀ ਵੱਲੋਂ ਵੱਖ-ਵੱਖ ਵਰਗਾਂ ਨਾਲ ਸਬੰਧਿਤ ਮੁਲਾਜ਼ਮਾਂ ਦਾ ਪੂਰਾ ਬਿਓਰਾ ਵੀ ਤਿਆਰ ਕਰਨ ਲਈ ਕਿਹਾ ਗਿਆ ਹੈ ਤੇ ਅਗਲੀ ਬੈਠਕ ਤੱਕ ਐਡਵੋਕੇਟ ਜਨਰਲ ਦਫ਼ਤਰ ਤੋਂ ਕਾਨੂੰਨੀ ਰਾਏ ਤੇ ਸਹਾਇਤਾ ਲਈ ਕਾਨੂੰਨੀ ਮਾਹਿਰਾਂ ਦੀ ਵਿਸ਼ੇਸ਼ ਟੀਮ ਗਠਿਤ ਕਰਨ ’ਤੇ ਵੀ ਸਹਿਮਤੀ ਬਣੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਾਬਾਲਗ ਧੀ ਨੂੰ ਢਿੱਡ ਦਰਦ ਦੀ ਦਵਾਈ ਦਿਵਾਉਣ ਗਏ ਪਰਿਵਾਰ ਦੇ ਉੱਡੇ ਹੋਸ਼, ਨਿਕਲੀ 4 ਮਹੀਨਿਆਂ ਦੀ ਗਰਭਵਤੀ
NEXT STORY