Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    2:30:05 PM

  • ludhiana husband wife

    ਵਿਆਹ ਤੋਂ ਥੋੜ੍ਹੀ ਦੇਰ ਹੀ ਬਾਅਦ ਰੁੱਸ ਕੇ ਪੇਕੇ ਚਲੀ...

  • kewal singh dhillon bjp press confrence

    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ,...

  • punjab bjp assembly elections punjab elections

    ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ...

  • baba bageshwar  dhirendra shastri  punjab

    ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਦੀ ਨਾਇਬ ਤਹਿਸੀਲਦਾਰ 'ਤੇ ਵੱਡੀ ਕਾਰਵਾਈ, ਕਰ 'ਤਾ ਬਰਖਾਸਤ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੀ ਨਾਇਬ ਤਹਿਸੀਲਦਾਰ 'ਤੇ ਵੱਡੀ ਕਾਰਵਾਈ, ਕਰ 'ਤਾ ਬਰਖਾਸਤ

  • Edited By Gurminder Singh,
  • Updated: 26 Feb, 2025 06:25 PM
Chandigarh
punjab government naib tehsildar dismissed
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ' ਪ੍ਰਤੀ ਦ੍ਰਿੜ ਵਚਨਬੱਧਤਾ ਦਹੁਰਾਉਂਦਿਆਂ, ਪੰਜਾਬ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐੱਸ.) ਕਮ ਵਿੱਤ ਕਮਿਸ਼ਨਰ ਮਾਲ (ਐੱਫ.ਸੀ.ਆਰ.) ਅਨੁਰਾਗ ਵਰਮਾ ਵੱਲੋਂ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ 'ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿਚ ਕਰਨ ਲਈ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਧੂਤ ਵਿਰੁੱਧ ਇਹ ਕਾਰਵਾਈ ਇਕ ਵਿਆਪਕ ਜਾਂਚ, ਜਿਸ ਵਿਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਵਿਆਪਕ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਧੂਤ ਨੇ ਪਿੰਡ ਮਾਜਰੀ, ਐੱਸ.ਏ.ਐੱਸ. ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ

ਜਾਂਚ ਦੌਰਾਨ ਪਤਾ ਲੱਗਾ ਕਿ ਇਹ ਇੰਤਕਾਲ ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ 'ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਕੀਤਾ ਗਿਆ ਸੀ। ਸੇਵਾਮੁਕਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ 'ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ਾਧਾਰਕਾਂ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਨ੍ਹਾਂ ਦਾ ਜ਼ਮੀਨ 'ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ।

ਇਹ ਵੀ ਪੜ੍ਹੋ : ਅੱਧੀ ਰਾਤ ਨੂੰ ਮਜੀਠਾ 'ਚ ਵਾਪਰੀ ਵੱਡੀ ਘਟਨਾ, ਦੇਖਣ ਵਾਲਿਆਂ ਦੀ ਕੰਬ ਗਈ ਰੂਹ

ਧੂਤ ਦੀਆਂ ਇਨ੍ਹਾਂ ਕਾਰਵਾਈਆਂ ਨੂੰ "ਸੌੜੀ ਨੀਅਤ" ਦੱਸਦਿਆਂ ਐੱਫ.ਸੀ.ਆਰ. ਅਨੁਰਾਗ ਵਰਮਾ ਨੇ ਦਸਤਖਤ ਕੀਤੇ ਬਰਖਾਸਤਗੀ ਦੇ ਹੁਕਮਾਂ ਵਿਚ ਕਿਹਾ ਕਿ ਅਜਿਹੀਆਂ ਕਾਰਵਾਈਆਂ ਵਿਰੁੱਧ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਲਈ ਉਕਤ ਤੱਥਾਂ ਅਤੇ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ, ਮੈਂ, ਸਮਰੱਥ ਅਧਿਕਾਰੀ ਹੋਣ ਦੇ ਨਾਤੇ, ਨਾਇਬ ਤਹਿਸੀਲਦਾਰ (ਮੁਅੱਤਲ) ਵਰਿੰਦਰਪਾਲ ਸਿੰਘ ਧੂਤ ਨੂੰ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਉਪਨਿਯਮ 5 ਤਹਿਤ ਸਰਕਾਰੀ ਨੌਕਰੀ ਤੋਂ ਬਰਖਾਸਤ ਕਰਨ ਦਾ ਫੈਸਲਾ ਕਰਦਾ ਹਾਂ ਅਤੇ ਹੁਕਮ ਦਿੰਦਾ ਹਾਂ। ਇਹ ਕਾਰਵਾਈ ਏ.ਸੀ.ਐੱਸ. ਕਮ ਐੱਫ.ਸੀ.ਆਰ. ਅਨੁਰਾਗ ਵਰਮਾ ਵੱਲੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ (ਡੀ.ਸੀਜ਼) ਨੂੰ ਭ੍ਰਿਸ਼ਟਾਚਾਰ ਅਤੇ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਵਿਚ ਦੇਰੀ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕਰਨ ਉਪਰੰਤ ਅਮਲ ਵਿਚ ਲਿਆਂਦੀ ਗਈ ਹੈ। ਇਹ ਚੇਤਾਵਨੀ ਨਵੰਬਰ 2024 ਵਿਚ ਜਾਰੀ ਕੀਤੇ ਗਏ ਸਰਕਾਰੀ ਨੋਟੀਫਿਕੇਸ਼ਨ ਦੇ ਬਾਵਜੂਦ, ਸੂਬੇ ਦੇ ਵੱਖ-ਵੱਖ ਹਿੱਸਿਆਂ ਵਿਚ ਬਿਨਾਂ ਐੱਨ.ਓ.ਸੀ. ਵਾਲੇ ਪਲਾਟਾਂ ਦੀ ਰਜਿਸਟ੍ਰੇਸ਼ਨ ਵਿਚ ਦੇਰੀ ਅਤੇ ਭ੍ਰਿਸ਼ਟਾਚਾਰ ਦੀਆਂ ਰਿਪੋਰਟਾਂ ਸਾਹਮਣੇ ਆਉਣ ਉਪਰੰਤ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਲੈ ਕੇ ਵੱਡੀ ਖ਼ਬਰ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਏ.ਸੀ.ਐੱਸ. ਕਮ ਐੱਫ.ਸੀ.ਆਰ. ਅਨੁਰਾਗ ਵਰਮਾ ਨੇ ਤਹਿਸੀਲਦਾਰ ਰਣਜੀਤ ਸਿੰਘ ਨੂੰ ਲੁਧਿਆਣਾ ਪੂਰਬੀ ਤਹਿਸੀਲ ਦਫ਼ਤਰ ਵਿੱਚ ਬੈਠ ਕੇ ਜਗਰਾਉਂ ਵਿਚ ਜਾਇਦਾਦ ਸਬੰਧੀ ਦਸਤਾਵੇਜ਼ਾਂ ਨੂੰ ਧੋਖਾਧੜੀ ਨਾਲ ਰਜਿਸਟਰ ਕਰਨ ਦੇ ਦੋਸ਼ ਵਿੱਚ ਮੁਅੱਤਲ ਕਰ ਦਿੱਤਾ ਸੀ। ਰਿਪੋਰਟ ਮੁਤਾਬਕ ਰਣਜੀਤ ਸਿੰਘ ਨੇ ਸ਼ਾਮ 5.12 ਵਜੇ ਜਗਰਾਉਂ ਵਿੱਚ ਦਸਤਾਵੇਜ਼ ਰਜਿਸਟਰ ਕੀਤੇ ਅਤੇ ਚਾਰ ਮਿੰਟਾਂ ਦੇ ਅੰਦਰ, ਸ਼ਾਮ 5.16 ਵਜੇ ਲੁਧਿਆਣਾ ਪੂਰਬ ਵਿੱਚ ਇਕ ਹੋਰ ਦਸਤਾਵੇਜ਼ ਰਜਿਸਟਰ ਕੀਤਾ, ਜੋ ਕਿ ਮਨੁੱਖੀ ਤੌਰ 'ਤੇ ਸੰਭਵ ਨਹੀਂ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਅਤੇ ਕਾਨੂੰਨੀ ਤੇ ਪ੍ਰਸ਼ਾਸਕੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਐੱਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਕਿਸੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆਂ ਨਹੀਂ ਜਾਵੇਗਾ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਐਕਸ਼ਨ ਮੋਡ ਵਿਚ ਬਿਜਲੀ ਵਿਭਾਗ, ਪੰਜਾਬ ਭਰ ਵਿਚ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਇਸ ਤੋਂ ਇਲਾਵਾ ਤਕਨੀਕੀ ਉਪਾਵਾਂ ਰਾਹੀਂ ਪਾਰਦਰਸ਼ਤਾ ਵਧਾਉਣ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਦੀ ਦਿਸ਼ਾ ਵਿਚ ਇਕ ਹੋਰ ਕਦਮ ਚੁੱਕਦਿਆਂ, ਏ.ਸੀ.ਐੱਸ.-ਕਮ-ਐੱਫ.ਸੀ.ਆਰ. ਨੇ ਸੂਬੇ ਭਰ ਦੇ ਹਰੇਕ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਦਫਤਰ ਵਿਚ ਚਾਰ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀ.ਸੀ.ਟੀ.ਵੀ.) ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀ.ਸੀ.ਟੀ.ਵੀ. ਫੀਡ ਦਾ ਕੰਟਰੋਲ ਆਪਣੇ ਹੱਥ ਵਿਚ ਲੈਣ ਅਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਬ-ਰਜਿਸਟਰਾਰ ਅਤੇ ਜੁਆਇੰਟ ਸਬ-ਰਜਿਸਟਰਾਰ ਆਪਣੇ ਦਫਤਰਾਂ ਵਿੱਚ ਮੌਜੂਦ ਹਨ ਅਤੇ ਨਾਗਰਿਕਾਂ ਨੂੰ ਆਪਣਾ ਕੰਮ ਕਰਵਾਉਣ ਵਿਚ ਬੇਲੋੜੀ ਦੇਰੀ ਜਾਂ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ਦੇ ਕਸਬਾ ਝਬਾਲ 'ਚ ਦਹਿਸ਼ਤ, ਡਰਦੇ ਘਰਾਂ 'ਚੋਂ ਬਾਹਰ ਨਹੀਂ ਨਿਕਲ ਰਹੇ ਲੋਕ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjab Government
  • Naib Tehsildar
  • dismissed
  • ਪੰਜਾਬ ਸਰਕਾਰ
  • ਨਾਇਬ ਤਹਿਸੀਲਦਾਰ
  • ਬਰਖਾਸਤ

50 ਪਰਿਵਾਰ ਭਾਜਪਾ 'ਚ ਹੋਏ ਸ਼ਾਮਲ

NEXT STORY

Stories You May Like

  • punjab major action to be taken against these defaulters
    ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ ਕੁਨੈਕਸ਼ਨ ਬੰਦ ਕਰਨ ਦੀ ਤਿਆਰੀ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • nayab saini in punjab
    ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ ਸਕੀਮਾਂ: CM ਨਾਇਬ ਸੈਣੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ 'ਤਾ ਕਤਲ
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • major action by gurdaspur police
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 1.262 ਕਿਲੋ ਹੈਰੋਇਨ, 2 ਪਿਸਤੌਲ ਤੇ ਡਰੱਗ ਮਨੀ ਸਮੇਤ 3 ਗ੍ਰਿਫ਼ਤਾਰ
  • shahzad bhatti government uapa
    ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ ਸੰਗਠਨ
  • double engine government will be formed in punjab cm saini
    ਪੰਜਾਬ 'ਚ ਬਣੇਗੀ ਡਬਲ ਇੰਜਣ ਸਰਕਾਰ; ਇੱਕ ਮਹੀਨੇ ਦੇ ਅੰਦਰ ਨਸ਼ਾ ਤਸਕਰਾਂ ਖ਼ਿਲਾਫ਼ ਹੋਵੇਗੀ ਕਾਰਵਾਈ: CM ਸੈਣੀ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
Trending
Ek Nazar
time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ ਦੇ...
    • the severity of a snakebite
      ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
    • internet suspended in lpu area
      ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • lpu closed for 10 days following violent incidents
      ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
    • jalandhar delhi highway has reopened for traffic
      LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
    • an out of control crowd outside lpu targeted media vehicles
      LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +