ਚੰਡੀਗੜ੍ਹ (ਅੰਕੁਰ): ਪਸ਼ੂਧਨ ਦੀ ਸਾਂਭ-ਸੰਭਾਲ ਬਾਰੇ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਦੀ ਦਿਸ਼ਾ ’ਚ ਡਿਜੀਟਲ ਪਹਿਲਕਦਮੀ ਕਰਦਿਆਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ, ਪੰਜਾਬ ਦੇ ਨਾਂ ਹੇਠ ਵਿਭਾਗ ਦਾ ਅਧਿਕਾਰਤ ਯੂਟਿਊਬ ਚੈਨਲ ਤੇ ਫੇਸਬੁੱਕ ਪੇਜ ਲਾਂਚ ਕੀਤਾ ਹੈ। ਇਸ ਦਾ ਮੰਤਵ ਸੂਬੇ ਦੇ ਪਸ਼ੂ ਪਾਲਕਾਂ ਨੂੰ ਪਸ਼ੂਧਨ ਦੀ ਢੁਕਵੀਂ ਸਾਂਭ-ਸੰਭਾਲ ਲਈ ਸਹੀ ਅਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨਾ ਹੈ।
ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਸਰਕਾਰ ਨੇ 3 ਗੁਣਾ ਵਧਾਈ ਬੁਢਾਪਾ ਪੈਨਸ਼ਨ
ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਲਾਂਚ ਕੀਤੇ ਗਏ ਇਸ ਚੈਨਲ ਅਤੇ ਪੇਜ ’ਤੇ ਹਰ ਸੋਮਵਾਰ ਮਾਹਰਾਂ ਵੱਲੋਂ ਪਸ਼ੂ ਪਾਲਣ ਬਾਰੇ ਢੁਕਵੀਂ ਸੇਧ ਦੇਣ ਲਈ ਲਾਈਵ ਸੈਸ਼ਨ ਕੀਤਾ ਜਾਵੇਗਾ। ਇਨ੍ਹਾਂ ਸੈਸ਼ਨਾਂ ਦੌਰਾਨ ਸੂਬੇ ਦੇ ਸਾਰੇ ਪਸ਼ੂ ਪਾਲਕਾਂ ਨੂੰ ਸ਼ਾਮਲ ਹੋਣ ਅਤੇ ਪਸ਼ੂ ਪਾਲਣ ਸਬੰਧੀ ਕੋਈ ਵੀ ਸਵਾਲ ਪੁੱਛਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਮਾਹਰਾਂ ਤੇ ਕਿਸਾਨਾਂ ਵਿਚਕਾਰ ਇਹ ਸਿੱਧਾ ਰਾਬਤਾ ਪਸ਼ੂਧਨ ਦੀ ਢੁਕਵੀਂ ਸਾਂਭ-ਸੰਭਾਲ ਜ਼ਰੀਏ ਸਮੁੱਚੀ ਉਤਪਾਦਕਤਾ ਨੂੰ ਵਧਾਉਣ ਲਈ ਵਧੇਰੇ ਮਦਦਗਾਰ ਸਿੱਧ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲੱਗਣਗੀਆਂ ਆਨਲਾਈਨ ਕਲਾਸਾਂ, ਸਰਦੀ ਦੀਆਂ ਛੁੱਟੀਆਂ ਵਧਣ ਮਗਰੋਂ ਨਵਾਂ ਫ਼ੈਸਲਾ
ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ ਸਮੇਂ-ਸਮੇਂ ’ਤੇ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕਰਨ ਲਈ ਹਰ ਹਫ਼ਤੇ 4 ਤੋਂ 5 ਵੀਡੀਓਜ਼ ਇਨ੍ਹਾਂ ਪਲੇਟਫਾਰਮਾਂ ’ਤੇ ਪੋਸਟ ਕੀਤੀਆਂ ਜਾਣਗੀਆਂ ਤੇ ਪਸ਼ੂ ਪਾਲਕਾਂ ਲਈ ਮਾਹਰਾਂ ਨਾਲ ਆਨਲਾਈਨ ਸੈਸ਼ਨ ਵੀ ਕਰਵਾਏ ਜਾਣਗੇ। ਇਸ ਮੌਕੇ ਡਾਇਰੈਕਟਰ ਪਸ਼ੂ ਪਾਲਣ ਡਾ. ਜੀ. ਐੱਸ. ਬੇਦੀ, ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ, ਸਹਾਇਕ ਡਾਇਰੈਕਟਰ ਡਾ. ਪਰਮਪਾਲ ਸਿੰਘ, ਡਾ. ਲਖਵਿੰਦਰ ਸਿੰਘ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁੱਤੇ ਪਏ ਜਵਾਨ ਪੁੱਤਾਂ ਨੂੰ ਉਠਾਉਂਦੇ ਰਹਿ ਗਏ ਮਾਪੇ, ਅਸਲੀਅਤ ਪਤਾ ਲੱਗੀ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
NEXT STORY