ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਫ਼ੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਅਗਲੇ ਪੜਾਅ ਵਿਚ ਲਿਜਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਸੂਬੇ ਦੇ ਹਰ ਪਿੰਡ ਤੇ ਵਾਰਡ ਵਿਚ ਨਸ਼ਿਆਂ ਖ਼ਿਲਾਫ਼ ਲੜਣ ਲਈ ਡਿਫੈਂਸ ਕਮੇਟੀਆਂ ਬਣਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਤੋਂ ਇਸ ਦੀ ਸ਼ੁਰੂਆਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਜਾਣਕਾਰੀ ਮੁਤਾਬਕ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਹੁਣ ਸਰਕਾਰ ਨੇ ਪਿੰਡ ਅਤੇ ਵਾਰਡ ਪੱਧਰ 'ਤੇ ਡਿਫੈਂਸ ਕਮੇਟੀਆਂ ਬਣਾਉਣ ਦਾ ਫ਼ੈਸਲਾ ਲਿਆ ਹੈ। ਇਨ੍ਹਾਂ ਕਮੇਟੀਆਂ ਵਿਚ ਅਬਾਦੀ ਦੇ ਅਧਾਰ 'ਤੇ ਮੈਂਬਰਾਂ ਦੀ ਗਿਣਤੀ ਹੋਵੇਗੀ। ਕਮੇਟੀ ਵਿਚ ਘੱਟੋ-ਘੱਟ 10 ਅਤੇ ਵੱਧ ਤੋਂ ਵੱਧ 20 ਮੈਂਬਰ ਹੋਣਗੇ। ਇਨ੍ਹਾਂ ਡਿਫੈਂਸ ਕਮੇਟੀਆਂ ਵਿਚ ਸੇਵਾ ਮੁਕਤ ਫ਼ੌਜੀਆਂ, ਅਧਿਆਪਕਾਂ ਤੇ ਨੰਬਰਦਾਰਾਂ ਨੂੰ ਮੁੱਖ ਤਰਜੀਹ ਦਿੱਤੀ ਜਾਵੇਗੀ। ਇਨ੍ਹਾਂ ਸਾਰਿਆਂ ਨੂੰ ਆਪੋ-ਆਪਣੇ ਇਲਾਕੇ ਵਿਚ ਨਸ਼ੇ ਦੇ ਖ਼ਾਤਮੇ ਲਈ ਬਣਦੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਗ ਵਾਲੇ ਘਰ 'ਤੇ ਹੋ ਗਈ ਫ਼ਾਇਰਿੰਗ! ਦਹਿਸ਼ਤ 'ਚ ਪਰਿਵਾਰ
NEXT STORY