ਚੰਡੀਗੜ੍ਹ/ਪਾਤੜਾਂ (ਵੈੱਬ ਡੈਸਕ/ਸੁਖਦੀਪ ਸਿੰਘ ਮਾਨ): ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਦੇ ਸਾਬਕਾ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਮੁਅੱਤਲੀ ਸਬੰਧੀ ਹੁਕਮ ਵਾਪਸ ਲੈ ਲਏ ਗਏ ਹਨ। ਨਵੇਂ ਹੁਕਮਾਂ ਮੁਤਾਬਕ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਪੰਜਾਬ ਦੇ ਡੀ. ਜੀ. ਪੀ. ਨੂੰ ਰਿਪੋਰਟ ਕਰਨ ਲਈ ਆਖ਼ਿਆ ਗਿਆ ਹੈ ਤੇ ਉਸ ਤੋਂ ਬਾਅਦ ਉਨ੍ਹਾਂ ਦੀ ਪੋਸਟਿੰਗ ਬਾਰੇ ਹੁਕਮ ਜਾਰੀ ਕੀਤੇ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ! ਸਕੂਲਾਂ ਦੇ ਅਧਿਆਪਕਾਂ ਨੂੰ...
ਇੱਥੇ ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ 25 ਅਪ੍ਰੈਲ ਨੂੰ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁੱਅਤਲ ਕਰ ਦਿੱਤਾ ਸੀ। ਉਨ੍ਹਾਂ ਤੋਂ ਇਲਾਵਾ ਕੁਝ ਹੋਰ ਅਧਿਕਾਰੀਆਂ ਨੂੰ ਵੀ ਮੁਅੱਤਲ ਕੀਤਾ ਗਿਆ ਸੀ। ਇਹ ਕਾਰਵਾਈ ਡਰਾਈਵਿੰਗ ਲਾਇਸੰਸ ਘਪਲੇ ਦੇ ਮਾਮਲੇ ਵਿਚ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
HDFC ਬੈਂਕ ਦੇ ਖ਼ਾਤਾਧਾਰਕਾਂ ਲਈ ਅਹਿਮ ਖ਼ਬਰ, 1 ਅਕਤੂਬਰ ਤੋਂ ਲਾਗੂ ਹੋਣਗੇ ਨਵੇਂ ਨਿਯਮ
NEXT STORY