ਜਲੰਧਰ (ਨਰਿੰਦਰ ਮੋਹਨ) : ਪੰਜਾਬ 'ਚ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਦੀ ਪੈਨਸ਼ਨ ਅਤੇ ਪੈਨਸ਼ਨਰੀ ਲਾਭ ਦੇ ਦਸਤਾਵੇਜ਼ ਹੁਣ ਮੁਲਾਜ਼ਮਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਹੀ ਤਿਆਰ ਕੀਤੇ ਜਾਣਗੇ ਤਾਂ ਜੋ ਸੇਵਾਮੁਕਤ ਮੁਲਾਜ਼ਮਾਂ ਨੂੰ ਸਮੇਂ 'ਤੇ ਲਾਭ ਮਿਲ ਸਕੇ। ਪੰਜਾਬ ਸਰਕਾਰ ਨੇ ਅਜਿਹੇ ਹੁਕਮ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ ਅਤੇ ਹੋਰਾਂ ਨੂੰ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ 'ਚ ਮੁਲਾਜ਼ਮਾਂ ਨੂੰ ਵੀ ਉਨ੍ਹਾਂ ਦੀ ਸੇਵਾਮੁਕਤੀ ਦੇ ਨਿਯਮਾਂ ਬਾਰੇ ਜਾਣਕਾਰੀਆਂ ਦੇਣ ਲਈ ਕਿਹਾ ਗਿਆ ਹੈ। ਹੁਣ ਤੱਕ ਅਜਿਹਾ ਹੋ ਰਿਹਾ ਹੈ ਕਿ ਸੇਵਾਮੁਕਤ ਹੋਣ ਵਾਲੇ ਮੁਲਾਜ਼ਮ ਨੂੰ ਆਪਣੇ ਲਾਭ ਲੈਣ ਲਈ ਸੇਵਾਮੁਕਤੀ ਤੋਂ ਬਾਅਦ ਕਈ-ਕਈ ਮਹੀਨੇ ਭਟਕਣਾ ਪੈਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ Dog Bite ਦੇ ਮਾਮਲੇ ਪੂਰੇ ਦੇਸ਼ 'ਚੋਂ ਜ਼ਿਆਦਾ, ਹਾਈਕੋਰਟ ਨੇ ਮੰਗਿਆ ਜਵਾਬ
ਇਕ ਦਫ਼ਤਰ ਤੋਂ ਦੂਜੇ ਦਫ਼ਤਰ ਜਾਂਦੇ-ਜਾਂਦੇ ਉਸ ਨੂੰ ਅਹਿਸਾਸ ਹੋ ਜਾਂਦਾ ਹੈ ਕਿ ਜਿਸ ਸਿਸਟਮ ਦਾ ਉਹ ਕਦੇ ਹਿੱਸਾ ਸੀ, ਉਹ ਸਿਸਟਮ ਅਸਲ 'ਚ ਮਤਰੇਆ ਹੈ। ਜਾਣਕਾਰੀ ਮੁਤਾਬਕ ਸੂਬੇ 'ਚ 5 ਲੱਖ, 40 ਹਜ਼ਾਰ ਮੁਲਾਜ਼ਮ ਹਨ, ਜੋ ਕਿ ਸਰਕਾਰੀ, ਅਰਧ ਸਰਕਾਰੀ ਸੇਵਾ 'ਚ ਹਨ ਅਤੇ ਹਰੇਕ ਸਾਲ 18 ਹਜ਼ਾਰ ਮੁਲਾਜ਼ਮ ਸੇਵਾਮੁਕਤ ਹੁੰਦੇ ਹਨ। ਮਤਲਬ ਕਿ ਹਰ ਮਹੀਨੇ 1500 ਮੁਲਾਜ਼ਮ ਸੇਵਾਮੁਕਤ ਹੁੰਦੇ ਹਨ। ਮੁਲਾਜ਼ਮ ਦੇ ਸੇਵਾਮੁਕਤ ਹੋਣ ਤੋਂ ਬਾਅਦ ਹੀ ਉਸ ਦੀ ਪੈਨਸ਼ਨ ਅਤੇ ਹੋਰ ਲਾਭਾਂ ਦੇ ਦਸਤਾਵੇਜ਼ ਤਿਆਰ ਕੀਤੇ ਜਾਂਦੇ ਹਨ ਪਰ ਹੁਣ ਸਰਕਾਰ ਇਸ ਸਿਸਟਮ ਨੂੰ ਬਦਲਣ ਜਾ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : 'ਮਨੀਸ਼ਾ ਗੁਲਾਟੀ' ਨੂੰ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ
ਸਰਕਾਰ ਵੱਲੋਂ ਜਾਰੀ ਨਵੇਂ ਨਿਰਦੇਸ਼ਾਂ ਦੇ ਮੁਤਾਬਕ ਸੇਵਾਮੁਕਤ ਹੋਣ ਵਾਲੇ ਮੁਲਾਜ਼ਮ/ਅਧਿਕਾਰੀ ਦੇ ਦਸਤਾਵੇਜ਼ ਹੁਣ ਉਸ ਦੇ ਸੇਵਾਮੁਕਤ ਹੋਣ ਤੋਂ ਘੱਟੋ-ਘੱਟ 6 ਮਹੀਨੇ ਪਹਿਲਾਂ ਹੀ ਤਿਆਰ ਕਰਕੇ ਮਹਾਲੇਖਾਕਾਰ ਪੰਜਾਬ ਦੇ ਦਫ਼ਤਰ ਨੂੰ ਅਦਾਇਗੀ ਲਈ ਭੇਜੇ ਜਾਣਗੇ। ਇਸ ਗੱਲ 'ਤੇ ਵੀ ਨਾਰਾਜ਼ਗੀ ਪ੍ਰਗਟ ਕੀਤੀ ਗਈ ਹੈ ਕਿ ਸਮੇਂ 'ਤੇ ਦਸਤਾਵੇਜ਼ ਭੇਜਣ 'ਚ ਦੇਰੀ ਕੀਤੀ ਜਾਂਦੀ ਹੈ, ਜੋ ਕਿ ਠੀਕ ਨਹੀਂ ਹੈ। ਨਿਰਦੇਸ਼ 'ਚ ਕਿਹਾ ਗਿਆ ਹੈ ਕਿ ਭਵਿੱਖ 'ਚ ਅਜਿਹਾ ਹੋਣਾ ਚਾਹੀਦਾ ਹੈ ਅਤੇ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਦੇ ਦਸਤਾਵੇਜ਼ 6 ਮਹੀਨੇ ਪਹਿਲਾਂ ਭੇਜੇ ਜਾਣ ਤਾਂ ਜੋ ਸੇਵਾਮੁਕਤ ਮੁਲਾਜ਼ਮਾਂ ਨੂੰ ਸਮੇਂ 'ਤੇ ਲਾਭ ਮਿਲ ਸਕੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਜਲੰਧਰ: BMC ਚੌਂਕ 'ਚ ਸਟਿੱਕਰ ਚਾਲਾਨ ਕੱਟਣ ਨੂੰ ਲੈ ਕੇ ਭੜਕਿਆ ਕਾਰ ਚਾਲਕ, ASI ਦੀ ਲਾਹੀ ਪੱਗ
NEXT STORY