ਫਿਰੋਜ਼ਪੁਰ (ਕੁਮਾਰ): ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ (ਰਜਿ) ਫਿਰੋਜ਼ਪੁਰ ਦੀ ਮੀਟਿੰਗ ਹੋਈ,ਜਿਸ ’ਚ ਪੰਜਾਬ ਪ੍ਰਧਾਨ ਐਡਵੋਕੇਟ ਓ.ਪੀ. ਗਾਬਾ ਅਤੇ ਅਜਮੇਰ ਸਿੰਘ ਕਨਵੀਨਰ ਵਿਸ਼ੇਸ਼ ਰੂਪ ਵਿਚ ਸ਼ਾਮਲ ਹੋਏ। ਇਸ ਮੀਟਿੰਗ ’ਚ ਕਿ੍ਰਸ਼ਨ ਲਾਲ ਗਾਬਾ ਨੂੰ ਐਸੋਸੀਏਸ਼ਨ ਦਾ ਫਿਰੋਜ਼ਪੁਰ ਪ੍ਰਧਾਨ, ਅਜੀਤ ਸਿੰਘ ਸੋਢੀ ਨੂੰ ਜਨਰਲ ਸੈਕਟਰੀ ਅਤੇ ਸੁਰਿੰਦਰ ਕੁਮਾਰ ਜੋਸਨ ਨੂੰ ਸਰਵਸੰਮਤੀ ਨਾਲ ਕੈਸ਼ੀਅਰ ਚੁਣਿਆ ਗਿਆ।
ਇਹ ਵੀ ਪੜ੍ਹੋ: 2 ਦਿਨ ਬਾਅਦ ਜੁਆਇਨ ਕਰਨੀ ਸੀ ਸਰਕਾਰੀ ਨੌਕਰੀ, ਪਾਰਟੀ 'ਤੇ ਗਏ ਮੁੰਡੇ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼
ਇਸ ਮੀਟਿੰਗ ’ਚ ਪੈਨਸ਼ਨਰ ਐਸੋਸੀਏਸ਼ਨ ’ਚ ਪੰਜਾਬ ਸਰਕਾਰ ਨੂੰ ਪੈਨਸ਼ਨਰਜ ਦੀਆਂ ਮੰਗਾਂ ਮੰਨਣ ਦੀ ਅਪੀਲ ਕਰਦੇ ਕਿਹਾ ਕਿ 6ਵੇਂ ਪੇ-ਕਮਿਸ਼ਨ ਦੀ ਰਿਪੋਰਟ ਫਰਵਰੀ 2021 ਤੋਂ ਲਾਗੂ ਕੀਤੀ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਅਤੇ ਰਹਿੰਦੀਆਂ 5 ਮਹੀਨੇ ਦੀਆ ਕਿਸ਼ਤਾਂ ਤੁਰੰਤ ਰਿਲੀਜ਼ ਕਰਨ ਦੇ ਨਾਲ-ਨਾਲ ਮੈਡੀਕਲ ਭੱਤਾ 500 ਤੋਂ ਵਧਾ ਕੇ 2000 ਰੁਪਏ ਮਹੀਨਾ ਮਨਜੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਹ ਮੰਗ ਜਲਦ ਨਹੀ ਮੰਨੀ ਗਈ ਤਾਂ ਪੰਜਾਬ ਵਿਚ ਹੋਣ ਵਾਲੀਆਂ ਕਾਰਪੋਰੇਸ਼ਨ ਤੇ ਨਗਰ ਕੌਂਸਲ ਚੋਣਾਂ ’ਚ ਪੈਨਸ਼ਨਰ, ਕਾਂਗਰਸ ਦਾ ਡੱਟ ਕੇ ਵਿਰੋਧ ਕਰਨਗੇ।
ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼
'ਕੈਲੰਡਰ ਵਿਵਾਦ' 'ਤੇ ਪੰਜਾਬ ਸਰਕਾਰ ਨੇ ਮੰਨੀ ਗ਼ਲਤੀ, ਆਖੀ ਇਹ ਗੱਲ
NEXT STORY