ਅੰਮ੍ਰਿਤਸਰ, (ਦਲਜੀਤ)- ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੀ ਸਿਵਲ ਸਰਜਨ ਡਾ. ਪ੍ਰਭਦੀਪ ਕੌਰ ਜੌਹਲ ਨੂੰ ਸਿਹਤ ਵਿਭਾਗ ਦੀ ਡਾਇਰੈਕਟਰ ਲਾ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ਅੰਮ੍ਰਿਤਸਰ 'ਚ ਡਾ. ਜੁਗਲ ਕਿਸ਼ੋਰ ਨੂੰ ਨਵਾਂ ਸਿਵਲ ਸਰਜਨ ਨਿਯੁਕਤ ਕੀਤਾ ਗਿਆ ਹੈ।
'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਡਾ. ਜੌਹਲ ਨੇ ਕਿਹਾ ਕਿ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਉਹ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਡਾਕਟਰਾਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਕੋਰੋਨਾ ਮਹਾਮਾਰੀ ਨੂੰ ਖਤਮ ਕਰਨ ਲਈ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਨਿਰਦੇਸ਼ਾਂ 'ਤੇ ਰਾਜ 'ਚ ਹੋਰ ਵਧੀਆ ਸਿਹਤ ਸੇਵਾਵਾਂ ਦੇਣ ਲਈ ਕੰਮ ਕੀਤਾ ਜਾਵੇਗਾ।
ਦੂਜੇ ਪਾਸੇ ਸਿਹਤ ਵਿਭਾਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ ਨੇ ਕਿਹਾ ਕਿ ਡਾ. ਜੌਹਲ ਇਕ ਈਮਾਨਦਾਰ ਅਤੇ ਮਿਹਨਤੀ ਅਧਿਕਾਰੀ ਹਨ। ਉਨ੍ਹਾਂ ਹਮੇਸ਼ਾ ਲਗਨ ਨਾਲ ਕੰਮ ਕਰਦਿਆਂ ਜ਼ਿਲੇ 'ਚ ਵਧੀਆ ਸਿਹਤ ਸੇਵਾਵਾਂ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨੂੰ ਉਪਲਬਧ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੌਰਾਨ ਵੀ ਮੈਡਮ ਵੱਲੋਂ ਦਿਨ-ਰਾਤ ਕੰਮ ਕੀਤਾ ਗਿਆ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਉਨ੍ਹਾਂ ਨੂੰ ਵੱਡੇ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਧਰ ਸਹਾਇਕ ਸਿਵਲ ਸਰਜਨ ਡਾ. ਕਿਰਨ ਨੇ ਵੀ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾ. ਆਰ. ਐੱਸ. ਸੇਠੀ, ਡਾ. ਅਰੁਣ ਸ਼ਰਮਾ, ਡਾ. ਚਰਨਜੀਤ, ਡਾ. ਅਮਨਦੀਪ ਆਦਿ ਮੌਜੂਦ ਸਨ।
ਯੂਥ ਅਕਾਲੀ ਦਲ ਕਰੇਗਾ ਕੋਰੋਨਾ ਨਾਲ ਮਰਨ ਵਾਲੇ ਵਿਅਕਤੀ ਦਾ ਸਸਕਾਰ : ਰਾਜੂ ਖੰਨਾ
NEXT STORY