ਖਮਾਣੋਂ (ਅਰੋੜਾ) : ਪੰਜਾਬ ਸਰਕਾਰ ਵੱਲੋਂ ਪਸ਼ੂ-ਪਾਲਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਸ਼ੂਆਂ ਨੂੰ ਸੱਪ ਦੇ ਡੰਗ ਮਾਰਨ ਅਤੇ ਜ਼ਹਿਰ ਰੋਕੂ ਟੀਕੇ ਮੁਫ਼ਤ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਡਾਇਰੈਕਟਰ ਪਸ਼ੂ-ਪਾਲਣ ਡਾ. ਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪਾਲਤੂ ਪਸ਼ੂਆਂ ਜਿਵੇਂ ਕਿ ਬਿੱਲੀਆਂ, ਕੁੱਤੇ ਅਤੇ ਮੱਝਾਂ ਗਾਵਾਂ ਨੂੰ ਸੱਪ ਦੇ ਜ਼ਹਿਰ ਤੋਂ ਬਚਾਉਣ ਵਾਸਤੇ ਜ਼ਿਲ੍ਹੇ ਦੇ ਪਸ਼ੂ ਹਸਪਤਾਲ ਮਹੱਦੀਆਂ ਅਤੇ ਸਾਰੇ ਤਹਿਸੀਲ ਪੱਧਰ 'ਤੇ ਹਸਪਤਾਲਾਂ ਅੰਦਰ ਇਹ ਟੀਕਾ ਉਪਲੱਬਧ ਹੈ।
ਇਹ ਵੀ ਪੜ੍ਹੋ : ਪੁਲਸ ਮੁਲਾਜ਼ਮਾਂ ਦੇ ਡਿਊਟੀ Time ਨੂੰ ਲੈ ਕੇ ਅਹਿਮ ਖ਼ਬਰ! ਨਹੀਂ ਮਿਲਦੀ ਕੋਈ ਛੁੱਟੀ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਰਕਾਰ ਵੱਲੋਂ ਭੱਠਿਆਂ 'ਤੇ ਰੱਖੇ ਹੋਏ ਘੋੜਿਆਂ, ਖੱਚਰਾਂ ਤੇ ਗਧਿਆਂ ਨੂੰ ਟੈਟਨੈੱਸ ਦੀ ਬਿਮਾਰੀ ਤੋਂ ਬਚਾਅ ਲਈ ਵੀ ਮੁਫ਼ਤ ਟੀਕੇ ਲਗਾਏ ਜਾਣਗੇ। ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਪਸ਼ੂ-ਪਾਲਣ ਵਿਭਾਗ ਵੱਲੋਂ ਗਊਆਂ ਨੂੰ ਲੰਪੀ ਸਕਿੱਨ ਬਿਮਾਰੀ ਤੋਂ ਬਚਾਉਣ ਵਾਸਤੇ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਆਉਣ ਵਾਲੇ 20 ਦਿਨਾਂ ਅੰਦਰ ਜ਼ਿਲ੍ਹੇ ਦੇ ਕਰੀਬ 68,000 ਗੋਕਿਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 125 ਪਿੰਡਾਂ ਦੇ ਲੋਕਾਂ ਲਈ ਖ਼ੁਸ਼ਖ਼ਬਰੀ! ਲਿਆ ਗਿਆ ਅਹਿਮ ਫ਼ੈਸਲਾ
ਉਨ੍ਹਾਂ ਦੱਸਿਆ ਕਿ ਗੋਕਿਆਂ ਦਾ ਟੀਕਾਕਰਨ ਕਰਨ ਲਈ ਜ਼ਿਲ੍ਹੇ 'ਚ 40 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਟੀਕਾਕਰਨ ਮੁਹਿੰਮ ਲਈ ਪਸ਼ੂ-ਪਾਲਣ ਵਿਭਾਗ ਵੱਲੋਂ ਜ਼ਿਲ੍ਹੇ 'ਚ ਗੋਟ ਪੋਕਸ ਵੈਕਸੀਨ ਦੀਆਂ 68000 ਖ਼ੁਰਾਕਾਂ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਸ਼ੂ-ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਤੇ ਪਿੰਡਾਂ 'ਚ ਘਰ-ਘਰ ਜਾ ਕੇ ਗਾਵਾਂ ਦਾ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਦੀਆਂ ਸਾਰੀਆਂ ਗਊਸ਼ਾਲਾਵਾਂ ਵਿਚਲੇ ਸਾਰੇ ਗਊਵੰਸ਼ ਦਾ ਟੀਕਾਕਰਨ ਵੀ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡਾ ਧਮਾਕਾ! ਟੁੱਟ ਗਏ ਦੁਕਾਨਾਂ ਦੇ ਸ਼ੀਸ਼ੇ, ਇੱਧਰ-ਉਧਰ ਭੱਜਣ ਲੱਗੇ ਲੋਕ (ਤਸਵੀਰਾਂ)
NEXT STORY